Advertisment

ਜੰਗਲਾਤ ਘੁਟਾਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

author-image
Pardeep Singh
Updated On
New Update
ਜੰਗਲਾਤ ਘੁਟਾਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
Advertisment
ਚੰਡੀਗੜ੍ਹ: ਜੰਗਲਾਤ ਘੁਟਾਲੇ ਵਿੱਚ ਸਾਬਕਾ ਮੰਤਰੀ ਸਾਧੂ ਸਿਘ ਧਰਮਸੋਤ ਦੀ ਹਾਈ ਕੋਰਟ ਨੇ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਇਸ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਦੇ ਭਾਤੀਜੇ ਦਲਜੀਤ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ।
Advertisment
ਸਾਧੂ ਸਿੰਘ ਧਰਮਸੋਤ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਪਟੀਸ਼ਨ ਕੀਤੀ ਦਾਖ਼ਲ ਦੱਸ ਦੇਈਏ ਕਿ ਪਿਛਲੀ ਸੁਣਵਾਈ ਉੱਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੱਕੀ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖਿਆ ਸੀ ਉਸ ਤੋਂ ਬਾਅਦ ਹਾਈਕੋਰਟ ਨੇ ਹੁਣ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਪਟੀਸ਼ਨ ਕੀਤੀ ਦਾਖ਼ਲ ਸੰਗਤ ਸਿੰਘ ਗਿਲਜੀਆਂ ਭਤੀਜੇ ਦਿਲਜੀਤ ਗਿਲਜ਼ੀਆਂ ਨੂੰ ਵੀ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਦਲਜੀਤ ਸਿੰਘ ਗਿਲਜੀਆ ਨੂੰ ਚੰਡੀਗੜ੍ਹ ਸਥਿਤ ਸੈਕਟਰ 37 ਤੋਂ ਗ੍ਰਿਫ਼ਤਾਰ ਕੀਤਾ ਹੈ । ਜੰਗਲਾਤ ਵਿਭਾਗ 'ਚ ਕਥਿਤ ਘਪਲੇ ਦੇ ਮਾਮਲੇ 'ਚ ਐਫਆਈਆਰ ਨੰਬਰ-7 ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਉਤੇ ਡੀਏਓ ਦੀ ਬਦਲੀ, ਟ੍ਰੀ ਗਾਰਡ ਅਤੇ ਬੂਟੇ ਲਗਾਉਣ ਵਿੱਚ ਘਪਲੇ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਇਲਾਵਾ ਠੇਕੇਦਾਰਾਂ ਤੋਂ ਪੈਸੇ ਇਕੱਠੇ ਕਰਨ ਲਈ ਵਿਚੋਲੇ ਵਜੋਂ ਕੰਮ ਕਰ ਰਿਹਾ ਸੀ। ਦੱਸਣਯੋਗ ਹੈ ਕਿ ਵਿਜੀਲੈਂਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਸੀ ਕਿ ਹਰਮੋਹਿੰਦਰ ਸਿੰਘ ਉਰਫ ਹਮੀ ਨਾਮ ਦਾ ਠੇਕੇਦਾਰ ਆਪਣੀ ਫਰਮ ਗੁਰੂਹਰ ਐਸੋਸੀਏਟਸ ਦੇ ਨਾਂ 'ਤੇ ਜੰਗਲਾਤ ਵਿਭਾਗ ਤੋਂ ਕਟਾਈ ਲਈ ਲੋੜੀਂਦਾ ਪਰਮਿਟ ਪ੍ਰਾਪਤ ਕਰ ਕੇ ਸੂਬੇ 'ਚ ਖੈਰ ਦੇ ਦਰੱਖਤ ਕੱਟਣ ਤੇ ਵੇਚਣ ਦਾ ਕਾਰੋਬਾਰ ਕਰਦਾ ਸੀ। ਉਸ ਨੇ ਅਕਤੂਬਰ-ਮਾਰਚ ਸੀਜ਼ਨ ਲਈ ਲਗਭਗ 7000 ਦਰੱਖਤ ਕੱਟਣ ਲਈ ਪਰਮਿਟ ਲਏ ਸਨ। ਇਸ ਲਈ ਉਸ ਨੂੰ 1000 ਪ੍ਰਤੀ ਰੁੱਖ, ਰਿਸ਼ਵਤ ਦੇਣੀ ਪਈ ਜਿਸ ਵਿੱਚੋਂ ਸਾਧੂ ਸਿੰਘ ਧਰਮਸੋਤ ਨੂੰ 500 ਰੁਪਏ ਪ੍ਰਤੀ ਰੁੱਖ, ਡਿਵੀਜ਼ਨਲ ਜੰਗਲਾਤ ਅਫਸਰ ਨੂੰ 200 ਤੇ ਰੇਂਜ ਅਫਸਰ, ਬਲਾਕ ਅਫਸਰ ਤੇ ਵਣ ਗਾਰਡ ਨੂੰ ਕ੍ਰਮਵਾਰ 100-100 ਰੁਪਏ ਪ੍ਰਤੀ ਰੁੱਖ ਰਿਸ਼ਵਤ ਦਿੱਤੀ ਗਈ ਸੀ। ਇਸ ਤੋਂ ਇਲਾਵਾ ਮੋਹਾਲੀ ਵਿੱਚ 15 ਹੋਰ ਠੇਕੇਦਾਰ ਸਨ, ਜਿਨ੍ਹਾਂ ਨੂੰ ਉਕਤ ਠੇਕੇਦਾਰ ਵਾਂਗ ਹੀ ਰਿਸ਼ਵਤ ਦੇਣੀ ਪਈ ਸੀ, ਨਹੀਂ ਤਾਂ ਉਨ੍ਹਾਂ ਨੂੰ ਪਰਮਿਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਜਾਂ ਭਾਰੀ ਜੁਰਮਾਨੇ ਲਾਉਣ ਦੀ ਧਮਕੀ ਦੇ ਕੇ ਪਰੇਸ਼ਾਨ ਕੀਤਾ ਜਾਂਦਾ ਸੀ। ਧਰਮਸੋਤ ਨੂੰ ਅਦਾਇਗੀ ਖੰਨਾ ਵਾਸੀ ਕਮਲਜੀਤ ਸਿੰਘ ਵੱਲੋਂ ਕੀਤੀ ਜਾਂਦੀ ਸੀ ਜੋ ਕਿ ਪੱਤਰਕਾਰ ਵੀ ਸੀ। ਅਮਿਤ ਚੌਹਾਨ ਦੇ ਰੋਪੜ ਵਿੱਚ ਬਤੌਰ ਡੀਐੱਫਓ ਦੇ ਕਾਰਜਕਾਲ ਦੌਰਾਨ ਉਸ ਨੇ ਆਨੰਦਪੁਰ ਸਾਹਿਬ ਵਿਚਲੀ ਸਬ-ਡਿਵੀਜ਼ਨ ਬਡਿਆਲੀ ਕਲਾਂ 'ਚ 1160 ਦਰੱਖਤਾਂ ਦੀ ਕਟਾਈ ਦਾ ਪਰਮਿਟ 5,80,000 ਰੁਪਏ ਵਿੱਚ ਦਿੱਤਾ ਸੀ। ਵਿਜੀਲੈਂਸ ਨੇ ਜਾਂਚ ਮਗਰੋਂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਵੀ ਪੜ੍ਹੋ:Teachers Day :ਰਾਸ਼ਟਰਪਤੀ ਦ੍ਰੋਪਦੀ ਮੁਰਮੂ 46 ਅਧਿਆਪਕਾਂ ਨੂੰ ਦੇਵੇਗੀ ਰਾਸ਼ਟਰੀ ਅਧਿਆਪਕ ਪੁਰਸਕਾਰ publive-image -PTC News-
forest-scam-sadhu-singh-dharamsot-got-bail-from-the-high-court
Advertisment

Stay updated with the latest news headlines.

Follow us:
Advertisment