Lakhimpur Kheri Case News : ਸੁਪਰੀਮ ਕੋਰਟ ਤੋਂ ਅਸ਼ੀਸ਼ ਮਿਸ਼ਰਾ ਨੂੰ ਲੱਗਿਆ ਵੱਡਾ ਝਟਕਾ ; ਜ਼ਮਾਨਤ ਦੀਆਂ ਸ਼ਰਤਾਂ ’ਚ ਹੋਰ ਢਿੱਲ ਦੇਣ ਤੋਂ ਇਨਕਾਰ
Lakhimpur Kheri Case News : ਸੁਪਰੀਮ ਕੋਰਟ ਨੇ ਵੀਰਵਾਰ ਨੂੰ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਹੋਰ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ। ਆਸ਼ੀਸ਼ ਮਿਸ਼ਰਾ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਗਿਆ ਸੀ ਕਿ ਮੌਜੂਦਾ ਜ਼ਮਾਨਤ ਸ਼ਰਤਾਂ ਕਾਰਨ ਉਹ ਪਰਿਵਾਰਕ ਸਮਾਗਮਾਂ, ਜਿਸ ਵਿੱਚ ਆਪਣੀ ਧੀ ਦੇ ਜਨਮਦਿਨ ਸਮਾਰੋਹ ਵਿੱਚ ਸ਼ਾਮਲ ਹੋਣਾ ਵੀ ਸ਼ਾਮਲ ਹੈ, ਵਿੱਚ ਨਹੀਂ ਜਾ ਸਕਦਾ।
ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ
ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਅਰਜ਼ੀ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਇਸ ਪੜਾਅ 'ਤੇ ਜ਼ਮਾਨਤ ਸ਼ਰਤਾਂ ਵਿੱਚ ਹੋਰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਬਣਦਾ ਅਤੇ ਅਰਜ਼ੀ ਖਾਰਜ ਕਰ ਦਿੱਤੀ।
ਕਈ ਅਹਿਮ ਗਵਾਹਾਂ ਨੂੰ ਗਵਾਹੀ ਤੋਂ ਹਟਾਇਆ ਜਾ ਰਿਹਾ - ਸ਼ਿਕਾਇਤਕਰਤਾਵਾਂ
ਸੁਣਵਾਈ ਦੌਰਾਨ ਸ਼ਿਕਾਇਤਕਰਤਾਵਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਟਰਾਇਲ ਦੀ ਕਾਰਵਾਈ 'ਤੇ ਚਿੰਤਾ ਜ਼ਾਹਰ ਕਰਦਿਆਂ ਇਲਜ਼ਾਮ ਲਗਾਇਆ ਕਿ ਤੇਜ਼ੀ ਨਾਲ ਟਰਾਇਲ ਚਲਾਉਣ ਦੇ ਚੱਕਰ ਵਿੱਚ ਕਈ ਅਹਿਮ ਗਵਾਹਾਂ ਨੂੰ ਗਵਾਹੀ ਤੋਂ ਹਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਵਾਹਾਂ ਨੂੰ ਅਗਲੇ ਹੀ ਦਿਨ ਲਈ ਬੁਲਾਇਆ ਜਾਂਦਾ ਹੈ ਅਤੇ ਹਾਜ਼ਰ ਨਾ ਹੋਣ 'ਤੇ ਉਨ੍ਹਾਂ ਦੇ ਨਾਮ ਸੂਚੀ ਵਿੱਚੋਂ ਹਟਾ ਦਿੱਤੇ ਜਾਂਦੇ ਹਨ।
ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਪਹਿਲਾਂ ਟਰਾਇਲ ਕੋਰਟ ਦੇ ਸਾਹਮਣੇ ਉਠਾਈਆਂ ਜਾਣੀਆਂ ਚਾਹੀਦੀਆਂ ਹਨ।
ਜਾਣੋ ਕੀ ਸੀ ਮਾਮਲਾ
ਜ਼ਿਕਰਯੋਗ ਹੈ ਕਿ 3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਵਾਹਨਾਂ ਵੱਲੋਂ ਭੀੜ ਨੂੰ ਟੱਕਰ ਮਾਰਨ ਦੀ ਘਟਨਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਮੁੱਖ ਇਲਜ਼ਾਮ ਹੈ।
ਇਹ ਵੀ ਪੜ੍ਹੋ : Punjab Weather News : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ
- PTC NEWS