ਕਾਂਗਰਸ ਹਾਈਕਮਾਂਡ ਦੇ ਫ਼ੈਸਲੇ ਦੀ ਉਡੀਕ , ਸੁਨੀਲ ਜਾਖੜ ਦੀ ਰਿਹਾਇਸ਼ 'ਤੇ ਪਹੁੰਚੇ ਵਿਧਾਇਕ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ? ਹੁਣ ਇਹ ਸਵਾਲ ਹਰ ਕਿਸੇ ਦੇ ਮਨ ਵਿੱਚ ਹੈ। ਕਾਂਗਰਸ ਹਾਈਕਮਾਂਡ ਵੱਲੋਂ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇਤਜ਼ਾਰ ਹੈ। ਕਾਂਗਰਸੀ ਵਿਧਾਇਕਾਂ ਵੱਲੋਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।
[caption id="attachment_534755" align="aligncenter" width="252"]
ਕਾਂਗਰਸ ਹਾਈਕਮਾਂਡ ਦੇ ਫ਼ੈਸਲੇ ਦੀ ਉਡੀਕ , ਸੁਨੀਲ ਜਾਖੜ ਦੀ ਰਿਹਾਇਸ਼ 'ਤੇ ਪਹੁੰਚੇ ਵਿਧਾਇਕ[/caption]
ਪੜ੍ਹੋ ਹੋਰ ਖ਼ਬਰਾਂ : ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਸੂਤਰਾਂ ਅਨੁਸਾਰ ਸੁਨੀਲ ਜਾਖੜ ਦੇ ਘਰ ਹਲਚਲ ਤੇਜ਼ ਹੋ ਗਈ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਵਿਧਾਇਕ ਸਤਿਕਾਰ ਕੌਰ ਅਤੇ ਕੁਲਦੀਪ ਵੈਦ ਫੁੱਲਾਂ ਦਾ ਗੁਲਦਸਤਾ ਲੈ ਕੇ ਜਾਖੜ ਦੇ ਘਰ ਪਹੁੰਚੇ ਹਨ ਅਤੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਵੀ ਪੁੱਜੇ ਹਨ। ਸੂਤਰਾਂ ਅਨੁਸਾਰ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਬਣਾਉਣ ਦੇ ਨਾਂ 'ਚ ਆ ਰਿਹਾ ਹੈ ਪਰ ਇਸ ਦਾ ਫ਼ੈਸਲਾ ਹਾਈਕਮਾਂਡ ਵਲੋਂ ਕੀਤਾ ਜਾਵੇਗਾ।
[caption id="attachment_534753" align="aligncenter" width="300"]
ਕਾਂਗਰਸ ਹਾਈਕਮਾਂਡ ਦੇ ਫ਼ੈਸਲੇ ਦੀ ਉਡੀਕ , ਸੁਨੀਲ ਜਾਖੜ ਦੀ ਰਿਹਾਇਸ਼ 'ਤੇ ਪਹੁੰਚੇ ਵਿਧਾਇਕ[/caption]
ਸੂਤਰਾਂ ਮੁਤਾਬਕ ਇਸ ਦੇ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਡਿਪਟੀ ਸੀ.ਐਮ ਬਣਾਏ ਜਾ ਸਕਦੇ ਹਨ। ਇਹ ਵੀ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸੁਖਜਿੰਦਰ ਰੰਧਾਵਾ ਨੂੰ ਗ੍ਰਹਿ ਵਿਭਾਗ ਦਿੱਤਾ ਜਾ ਸਕਦਾ ਹੈ। ਨਵਜੋਤ ਸਿੱਧੂ ਵੀ ਕੇਂਦਰੀ ਅਬਜ਼ਰਵਰ ਅਜੇ ਮਾਕਨ ,ਹਰੀਸ਼ ਚੌਧਰੀ ਅਤੇ ਹਰੀਸ਼ ਰਾਵਤ ਨਾਲ ਮੀਟਿੰਗ ਕਰ ਰਹੇ ਹਨ। ਓਧਰ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਕਿਹਾ ਹੈ ਕਿ ਅਗਲੇ 1 ਘੰਟੇ ਵਿਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਤੈਅ ਹੋ ਜਾਵੇਗਾ।
[caption id="attachment_534754" align="aligncenter" width="300"]
ਕਾਂਗਰਸ ਹਾਈਕਮਾਂਡ ਦੇ ਫ਼ੈਸਲੇ ਦੀ ਉਡੀਕ , ਸੁਨੀਲ ਜਾਖੜ ਦੀ ਰਿਹਾਇਸ਼ 'ਤੇ ਪਹੁੰਚੇ ਵਿਧਾਇਕ[/caption]
ਸੂਤਰਾਂ ਮੁਤਾਬਕ ਸੁਨੀਲ ਜਾਖੜ, ਨਵਜੋਤ ਸਿੱਧੂ ,ਅੰਬਿਕਾ ਸੋਨੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ , ਸੁਖਜਿੰਦਰ ਸਿੰਘ ਰੰਧਾਵਾ , ਬ੍ਰਹਮ ਮਹਿੰਦਰਾ ,ਵਿਜੇ ਇੰਦਰ ਸਿੰਗਲਾ ਦੇ ਨਾਂ ਵੀ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਅੱਗੇ ਹਨ ਪਰ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇੰਨਕਾਰ ਕਰ ਦਿੱਤਾ ਹੈ। ਹਾਲਾਂਕਿ ਇਹ ਸਭ ਸਿਰਫ਼ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪੰਜਾਬ ਵਿਚ ਮੁੱਖ ਮੰਤਰੀ ਨੂੰ ਲੈ ਕੇ ਹਿੰਦੂ ਤੇ ਸਿੱਖ ਚਿਹਰੇ 'ਚ ਫਸੀ ਹੋਈ ਹੈ।
[caption id="attachment_534751" align="aligncenter" width="300"]
ਕਾਂਗਰਸ ਹਾਈਕਮਾਂਡ ਦੇ ਫ਼ੈਸਲੇ ਦੀ ਉਡੀਕ , ਸੁਨੀਲ ਜਾਖੜ ਦੀ ਰਿਹਾਇਸ਼ 'ਤੇ ਪਹੁੰਚੇ ਵਿਧਾਇਕ[/caption]