Madhuri Dixit Mother Death: ਬਾਲੀਵੁੱਡ ਦੀ ਧੱਕ-ਧੱਕ ਗਰਲ ਮਾਧੁਰੀ ਦੀਕਸ਼ਿਤ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਦੱਸ ਦਈਏ ਕਿ ਐਤਵਾਰ ਸਵੇਰੇ ਅਦਾਕਾਰਾ ਮਾਧੁਰੀ ਦੀਕਸ਼ਿਤ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਹਾਲ ਹੀ 'ਚ ਅਦਾਕਾਰ ਸਤੀਸ਼ ਕੌਸ਼ਿਕ ਦੀ ਅਚਾਨਕ ਹੋਈ ਮੌਤ ਨਾਲ ਫਿਲਮ ਇੰਡਸਟਰੀ ਸਦਮੇ 'ਚ ਸੀ। ਹੁਣ ਇਸਦੇ ਨਾਲ ਹੀ ਮਾਧੁਰੀ ਦੀ ਮਾਂ ਦੇ ਦੇਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹੋਰ ਵੀ ਜਿਆਦਾ ਦੁਖੀ ਕਰ ਦਿੱਤਾ ਹੈ।ਅਦਾਕਾਰਾ ਦੀ ਮਾਂ ਸਨੇਹਲਤਾ 91 ਸਾਲ ਦੀ ਸੀ। ਮੌਤ ਦੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਚੱਲਿਆ ਹੈ। ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਅਦਾਕਾਰਾ ਦੀ ਮਾਂ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਮੁੰਬਈ ਦੇ ਵਰਲੀ 'ਚ ਹੋਵੇਗਾ। ਦੱਸ ਦਈਏ ਕਿ ਮਾਧੁਰੀ ਦੀਕਸ਼ਿਤ ਆਪਣੀ ਮਾਂ ਦੇ ਬਹੁਤ ਕਰੀਬ ਸੀ, ਇਸ ਲਈ ਮਾਧੁਰੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਤੋਂ ਬਹੁਤ ਦੁਖੀ ਅਤੇ ਸਦਮੇ 'ਚ ਹੈ।ਮਾਧੁਰੀ ਨੇ ਪਿਛਲੇ ਸਾਲ ਹੀ ਜੂਨ 'ਚ ਆਪਣੀ ਮਾਂ ਦਾ ਜਨਮਦਿਨ ਸੈਲੀਬ੍ਰੇਟ ਕੀਤਾ ਸੀ। ਆਪਣੀ ਮਾਂ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ 'ਜਨਮਦਿਨ ਮੁਬਾਰਕ! ਕਿਹਾ ਜਾਂਦਾ ਹੈ ਕਿ ਮਾਂ ਧੀ ਦੀ ਸਭ ਤੋਂ ਚੰਗੀ ਦੋਸਤ ਹੁੰਦੀ ਹੈ। ਉਹ ਸੱਚਮੁੱਚ ਸਹੀ ਹਨ. ਜੋ ਕੁਝ ਤੁਸੀਂ ਮੇਰੇ ਲਈ ਕੀਤਾ ਹੈ, ਜੋ ਸਬਕ ਤੁਸੀਂ ਮੈਨੂੰ ਸਿਖਾਇਆ ਹੈ ਉਹ ਸਭ ਤੋਂ ਵੱਡਾ ਤੋਹਫ਼ਾ ਹੈ ਜੋ ਤੁਸੀਂ ਮੈਨੂੰ ਦਿੱਤਾ ਹੈ। ਮੈਂ ਤੁਹਾਡੇ ਲਈ ਚੰਗੀ ਸਿਹਤ ਅਤੇ ਖੁਸ਼ੀ ਦੀ ਕਾਮਨਾ ਕਰਦੀ ਹਾਂ। ਇਹ ਵੀ ਪੜ੍ਹੋ: Happy Raikoti: ਗਾਇਕ ਹੈਪੀ ਰਾਏਕੋਟੀ ਦੀਆਂ ਵਧੀਆਂ ਮੁਸ਼ਕਿਲਾਂ : ਗੀਤਾਂ 'ਚ ਹਥਿਆਰਾਂ ਨੂੰ ਪ੍ਰਮੋਟ ਕਰਨ ਦਾ ਇਲਜ਼ਾਮ