ਮਨਿੰਦਰ ਮੋਂਗਾ (ਅੰਮ੍ਰਿਤਸਰ, 22 ਜਨਵਰੀ): ਹਲਕਾ ਜੰਡਿਆਲਾ ਤੋਂ ਸਾਬਕਾ ਵਿਧਾਇਕ ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਏ ਆਰ ਦੀ ਅਤਿੰਮ ਅਰਦਾਸ ਅੰਮ੍ਰਿਤਸਰ ਵਿਖੇ ਕਰਵਾਈ ਗਈ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦੁਖ ਸਾਂਝਾ ਕਰਨ ਲਈ ਵੱਡੀ ਗਿਣਤੀ ’ਚ ਹਲਕੇ ਦੇ ਲੋਕ, ਸਮਰਥਕਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਪਹੁੰਚੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ। ਉਨ੍ਹਾਂ ਕਿਹਾ ਕਿ ਜਥੇਦਾਰ ਮਲਕੀਤ ਸਿੰਘ ਸਾਬਕਾ ਵਿਧਾਇਕ ਜੰਡਿਆਲਾ ਗੁਰੂ ਦੀ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਦੇਣ ਸੀ ਉਹ ਰਹਿੰਦੇ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਸਿਪਾਸਲਾਰ ਰਹੇ ਅਤੇ ਹਰ ਮੋਰਚੇ ’ਤੇ ਡਟ ਕੇ ਪਾਰਟੀ ਦਾ ਸਾਥ ਦਿੱਤਾ। ਅਜਿਹੇ ਸਿਆਸੀ ਆਗੂਆਂ ਦੀ ਕਮੀ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਖਲਦੀ ਰਹੇਗੀ। ਅਸੀਂ ਅੱਜ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜੇ ਹਾਂ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਤੰਜ ਕੱਸਦੇ ਹੋਏ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਵੱਡੇ ਘਰਾਣਿਆਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੂੰ ਆਮ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ ਪਰ ਅਸੀਂ ਲੋਕਾਂ ਦੇ ਨਾਲ ਖੜੇ ਹਾਂ। ਇਹ ਵੀ ਪੜ੍ਹੋ : ਲੁਧਿਆਣਾ ’ਚ ਬੇਖੌਫ ਲੁਟੇਰੇ, ਬਜ਼ੁਰਗ ਔਰਤ ਦੀਆਂ ਖੋਹੀਆਂ ਵਾਲੀਆਂ