ਮਹਿੰਦਰਗੜ੍ਹ ਦੇ ਪਿੰਡ ਬਵਾਨੀਆ ਵਿੱਚ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਰਾਹੁਲ ਗਾਂਧੀ ਨੇ ਕਾਂਗਰਸ ਪਾਰਟੀ ਦਾ ਪਟਕਾ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਕੀਤਾ।ਅਸ਼ੋਕ ਤੰਵਰ ਹਿਸਾਰ ਤੋਂ ਲੋਕ ਸਭਾ ਮੈਂਬਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ 5 ਅਕਤੂਬਰ 2019 ਨੂੰ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਏ।