Benefits Eating Moong Dal Chilla in Breakfast : ਮੂੰਗੀ ਦੀ ਦਾਲ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਕਿਉਂਕਿ ਮੂੰਗੀ ਦੀ ਦਾਲ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਭਾਵੇਂ ਤੁਸੀਂ ਮੂੰਗੀ ਦੀ ਦਾਲ ਦਾ ਸੇਵਨ ਕਈ ਤਰੀਕਿਆਂ ਨਾਲ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਮੂੰਗੀ ਦਾਲ ਚੀਲਾ ਖਾਦਾਂ ਹੈ? ਨਾਸ਼ਤੇ 'ਚ ਮੂੰਗੀ ਦਾਲ ਚੀਲੇ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਨਾਸ਼ਤੇ ਵਿੱਚ ਮੂੰਗੀ ਦਾਲ ਚੀਲੇ ਦਾ ਸੇਵਨ ਕਰਨ ਨਾਲ ਸਰੀਰ ਨੂੰ ਲੋੜੀਂਦੀ ਊਰਜਾ ਦੇਣ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਦਵਾਉਣ 'ਚ ਮਦਦ ਕਰਦਾ ਹੈ। ਕਿਉਂਕਿ ਮੂੰਗੀ ਦਾਲ ਚੀਲਾ ਫਾਈਬਰ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ, ਜੋ ਤੁਹਾਡੇ ਸਰੀਰ ਨੂੰ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਦਾ ਹੈ। ਤਾਂ ਆਓ ਜਾਣਦੇ ਹਾਂ ਨਾਸ਼ਤੇ 'ਚ ਮੂੰਗੀ ਦਾਲ ਚੀਲਾ ਖਾਣ ਦੇ ਕੀ ਫਾਇਦੇ ਹਨ।ਭਾਰ ਘਟਾਉਣ 'ਚ ਮਦਦਗਾਰ : ਜੇਕਰ ਤੁਸੀਂ ਵਧਦੇ ਭਾਰ ਤੋਂ ਚਿੰਤਤ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਨਾਸ਼ਤੇ ਵਿੱਚ ਮੂੰਗੀ ਦਾਲ ਚੀਲਾ ਖਾਣਾ ਚਾਹੀਦਾ ਹੈ। ਕਿਉਂਕਿ ਇਸ 'ਚ ਪਾਇਆ ਜਾਣ ਵਾਲਾ ਪ੍ਰੋਟੀਨ ਅਤੇ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਜੋ ਭਾਰ ਘਟਾਉਣ 'ਚ ਫਾਇਦੇਮੰਦ ਹੁੰਦਾ ਹੈ। ਇਮਿਊਨਿਟੀ ਨੂੰ ਵਧਾਉਣ ਲਈ ਫਾਇਦੇਮੰਦ : ਜੇਕਰ ਤੁਸੀਂ ਆਪਣੀ ਇਮਿਊਨਿਟੀ ਨੂੰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾਂ ਨਾਸ਼ਤੇ 'ਚ ਮੂੰਗੀ ਦਾਲ ਦੇ ਚੀਲੇ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਪਾਏ ਜਾਣ ਵਾਲੇ ਵਿਟਾਮਿਨ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ, ਜਿਸ ਨਾਲ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦੇ ਹਨ। ਸ਼ੂਗਰ ਲਈ ਫਾਇਦੇਮੰਦ : ਜੇਕਰ ਤੁਸੀਂ ਆਪਣੀ ਸ਼ੂਗਰ ਨੂੰ ਕੰਟਰੋਲ 'ਚ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾਂ ਨਾਸ਼ਤੇ 'ਚ ਮੂੰਗੀ ਦਾਲ ਚੀਲਾ ਜ਼ਰੂਰ ਖਾਣਾ ਚਾਹੀਦਾ ਹੈ। ਕਿਉਂਕਿ ਮੂੰਗੀ ਦਾਲ ਚੀਲੇ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਪਾਚਨ ਨੂੰ ਸੁਧਾਰਨ 'ਚ ਮਦਦਗਾਰ : ਤੁਸੀਂ ਨਾਸ਼ਤੇ 'ਚ ਮੂੰਗੀ ਦਾਲ ਚੀਲਾ ਖਾਂਦੇ ਹੋ ਤਾਂ ਇਸ ਨਾਲ ਪਾਚਨ ਕਿਰਿਆ ਨੂੰ ਫਾਇਦਾ ਹੁੰਦਾ ਹੈ। ਕਿਉਂਕਿ ਇਹ ਫਾਈਬਰ ਨਾਲ ਭਰਪੂਰ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿੱਚ ਰੱਖਣ ਲਈ ਫਾਇਦੇਮੰਦ : ਜੇਕਰ ਤੁਸੀਂ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਨਾਸ਼ਤੇ 'ਚ ਮੂੰਗੀ ਦਾਲ ਚੀਲਾ ਜ਼ਰੂਰ ਖਾਣਾ ਚਾਹੀਦਾ ਹੈ। ਕਿਉਂਕਿ ਇਸ 'ਚ ਪੋਟਾਸ਼ੀਅਮ ਜ਼ਿਆਦਾ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ।( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।) -ਸਚਿਨ ਜਿੰਦਲ ਦੇ ਸਹਿਯੋਗ ਨਾਲ