New Jersey women Murder Case: ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਨੇ ਪੰਜਾਬ ਦੇ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ 'ਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। <iframe width=1156 height=650 src=https://www.youtube.com/embed/sboeU3Is0V8 title=America ‘ਚ 2 ਭੈਣਾਂ ‘ਤੇ ਨੌਜਵਾਨ ਵੱਲੋਂ ਫਾਇਰਿੰਗ, ਇੱਕ ਦੀ ਹੋਈ ਮੌਤ | Jalandhar | America | young sisters frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ 'ਚ ਮਰਨ ਵਾਲੇ ਵਿਅਕਤੀ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਘਟਨਾ ਵਿੱਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ 'ਚ ਇਲਾਜ ਚੱਲ ਰਿਹਾ ਹੈ।ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਬੁੱਧਵਾਰ ਸਵੇਰੇ ਔਰਤਾਂ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗ੍ਰਿਫਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਦੇ ਸਮੇਂ ਉਹ ਟਰੱਕ ਲੈ ਕੇ ਬਾਹਰ ਗਿਆ ਹੋਇਆ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਦੋਵੇਂ ਜ਼ਖਮੀ ਭੈਣਾਂ ਨੂੰ ਤੁਰੰਤ ਨੇਵਾਰਕ ਦੇ ਹਸਪਤਾਲ ਲਿਜਾਇਆ ਗਿਆ। ਇਕ ਅਮਰੀਕੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਗੁਆਂਢੀ ਜੋਸ਼ ਲੈਨੋਫ ਨੇ ਕਿਹਾ- ਉਹ ਡਰਾਈਵਵੇਅ 'ਤੇ ਲੇਟ ਗਈ ਸੀ। ਉਹ ਅਸਲ ਵਿੱਚ ਹਿੱਲ ਨਹੀਂ ਰਹੀ ਸੀ।ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ 'ਚ ਇਕੱਠੇ ਪੜ੍ਹਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ 'ਚ ਸਨ, ਇਸ ਲਈ ਗੌਰਵ ਨੇ ਮੌਕਾ ਪਾ ਕੇ ਬੁੱਧਵਾਰ ਨੂੰ ਉਕਤ ਲੜਕੀ 'ਤੇ ਗੋਲੀਆਂ ਚਲਾ ਦਿੱਤੀਆਂ।ਜਾਣਕਾਰੀ ਮੁਤਾਬਕ ਹਮਲੇ ਤੋਂ ਬਾਅਦ ਦੋਸ਼ੀ ਨੂੰ ਪੁਲਿਸ ਨੇ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਜਿਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਸੀਸੀਟੀਵੀ ਵਿੱਚ ਅਮਰੀਕਾ ਪੁਲਿਸ ਮੁਲਜ਼ਮ ਨੂੰ ਹਿਰਾਸਤ ਵਿੱਚ ਲੈਂਦੀ ਨਜ਼ਰ ਆ ਰਹੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਤਲ ਦਾ ਹਥਿਆਰ ਵੀ ਬਰਾਮਦ ਕੀਤਾ ਹੈ।ਗਗਨ ਦੀ ਮਾਤਾ ਨੇ ਦੱਸਿਆ ਕਿ ਬੀਤੀ ਰਾਤ ਜਵਾਈ ਨੇ ਫੋਨ ਕਰਕੇ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ ਸੀ। ਗੌਰਵ ਨਾਂ ਦੇ ਨੌਜਵਾਨ ਬਾਰੇ ਬੱਚਿਆਂ ਨਾਲ ਕੋਈ ਗੱਲਬਾਤ ਨਹੀਂ ਹੋਈ। ਤਿੰਨੋਂ ਨਿਊਜਰਸੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸਨ। ਘਟਨਾ ਸਮੇਂ ਜਵਾਈ ਟਰੱਕ ਲੈ ਕੇ ਕੈਲੇਫੋਰਨੀਆ ਗਿਆ ਹੋਇਆ ਸੀ।ਪਰਿਵਾਰ ਨੇ ਕਿਹਾ- ਬੱਚਿਆਂ ਨੇ ਕਦੇ ਨਹੀਂ ਦੱਸਿਆ ਕਿ ਕੋਈ ਨੌਜਵਾਨ ਉਨ੍ਹਾਂ ਨਾਲ ਗੱਲ ਕਰਦਾ ਹੈ ਜਾਂ ਉਨ੍ਹਾਂ ਨੂੰ ਤੰਗ ਕਰਦਾ ਹੈ। ਗਗਨ ਇਸ ਸਾਲ 2 ਜਨਵਰੀ ਨੂੰ ਅਮਰੀਕਾ ਗਿਆ ਸੀ। ਵੱਡੀ ਧੀ 2018 ਤੋਂ ਅਮਰੀਕਾ ਵਿੱਚ ਹੈ। ਜਸਵੀਰ ਦਾ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ ਵਿਆਹ ਹੋਇਆ ਸੀ। ਉਨ੍ਹਾਂ ਦੀਆਂ ਧੀਆਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਦੂਜੇ ਪਾਸੇ ਮ੍ਰਿਤਕ ਜਸਬੀਰ ਕੌਰ ਦੇ ਪਿਤਾ ਕੇਵਲ ਸਿੰਘ ਨੇ ਖੁਲਾਸਾ ਕੀਤਾ ਕਿ ਗਗਨਦੀਪ ਕੌਰ ਨੂੰ ਜਦੋਂ ਹਸਪਤਾਲ 'ਚ ਹੋਸ਼ ਆਇਆ ਤੇ ਉਸ ਨੇ ਪੁਲਿਸ ਦੇ ਸਾਹਮਣੇ ਬਿਆਨ ਦਿੱਤੇ ਹਨ ਕਿ 'ਜੋ ਕੁਝ ਹੋਇਆ ਮੇਰੇ ਕਰਕੇ ਹੋਇਆ ਸੌਰੀ'। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਕਿ ਜਸਵੀਰ ਕੌਰ ਦੇ ਮੂੰਹ 'ਤੇ 6 ਤੋਂ 7 ਗੋਲੀਆਂ ਵੱਜੀਆਂ ਹਨ। ਉਨ੍ਹਾਂ ਕਿਹਾ ਕਿ 'ਸਾਨੂੰ ਲੱਗਦਾ ਗਗਨ ਨੂੰ ਮੁੰਡਾ ਜਾਣਦਾ ਸੀ ਤੇ 30 ਤੋਂ 35 ਘੰਟੇ ਦਾ ਸਫ਼ਰ ਕਰਕੇ ਇਨ੍ਹਾਂ ਦੇ ਕੋਲ ਪਹੁੰਚਿਆ ਸੀ।