ਚੰਡੀਗੜ੍ਹ- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਅੱਜ ਹਾਈ ਕੋਰਟ ਨੂੰ ਰਿਪੋਰਟ ਸੌਂਪੀ। ਇਸ ਮਾਮਲੇ 'ਚ ਹੁਣ ਤੱਕ ਹੋਈ ਜਾਂਚ ਦੀ ਸ਼ੁਰੂਆਤੀ ਰਿਪੋਰਟ ਸੀਲਬੰਦ ਲਿਫਾਫੇ 'ਚ ਹਾਈਕੋਰਟ ਨੂੰ ਸੌਂਪੀ ਗਈ ਸੀ।<iframe width=1156 height=650 src=https://www.youtube.com/embed/xeNLj0sWOEE title=ਪੰਜਾਬ ਦੀ ਹੱਦ ਅੰਦਰ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਪਿਛਲੇ ਸਾਲ ਹੀ ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦਾ ਨੋਟਿਸ ਲਿਆ ਸੀ ਅਤੇ ਡੀਜੀਪੀ ਪ੍ਰਬੋਧ ਕੁਮਾਰ ਅਤੇ ਏਆਈਜੀ ਡਾਕਟਰ ਐਸ ਰਾਹੁਲ ਅਤੇ ਨੀਲਾਂਬਰੀ ਜਗਦਾਲੇ ਦੀ ਐੱਸਆਈਟੀ ਬਣਾ ਕੇ ਜਾਂਚ ਦੇ ਹੁਕਮ ਦਿੱਤੇ ਸਨ।<iframe src=https://www.facebook.com/plugins/video.php?height=314&href=https://www.facebook.com/ptcnewsonline/videos/991180715816089/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਇਸ ਐਸਆਈਟੀ ਨੇ ਅੱਜ ਹਾਈ ਕੋਰਟ ਵਿੱਚ ਸੀਲਬੰਦ ਜਾਂਚ ਰਿਪੋਰਟ ਸੌਂਪਦਿਆਂ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਪੰਜਾਬ ਦੀ ਹੱਦ ਅੰਦਰ ਹੀ ਹੋਇਆ ਸੀ। ਐਸਆਈਟੀ ਨੇ ਅਗਲੀ ਜਾਂਚ ਪੂਰੀ ਕਰਨ ਲਈ ਹਾਈ ਕੋਰਟ ਤੋਂ ਕੁਝ ਹੋਰ ਸਮਾਂ ਮੰਗਿਆ ਹੈ।