ਚੰਡੀਗੜ੍ਹ: ਰੂਪਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਮੁਸਤੈਦੀ ਨਾਲ ਗੈਂਗਸਟਰ ਜੱਗੂ ਭਗਵਾਨਪੁਰੀਆਂ ਦਾ ਇੱਕ ਕਰੀਬੀ ਸਾਥੀ ਗ੍ਰਿਫਤਾਰ ਕੀਤਾ। ਗ੍ਰਿਫਤਾਰੀ ਦੌਰਾਨ ਪੁਲਿਸ ਨੇ ਮੁਲਜ਼ਮ ਕੋਲੋਂ 9 ਪਿਸਤੌਲ ਅਤੇ ਭਾਰੀ ਮਾਤਰਾ ’ਚ ਕਾਰਤੂਸ ਵੀ ਬਰਾਮਦ ਕੀਤੇ। ਇਸ ਮਾਮਲੇ ਸਬੰਧੀ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕੀਤਾ ਗਿਆ ਹੈ। <blockquote class=twitter-tweet><p lang=en dir=ltr>In a major breakthrough,<a href=https://twitter.com/RupnagarPolice?ref_src=twsrc^tfw>@RupnagarPolice</a> has arrested Vishal Verma, a close accomplice of Gangster Jaggu Bhagwanpuria and recovered 9 Pistols along with 20 live Cartridges and a magazine. They were operating a weapon &amp; drug smuggling racket. (1/2) <a href=https://t.co/cN03yBv8UT>pic.twitter.com/cN03yBv8UT</a></p>&mdash; DGP Punjab Police (@DGPPunjabPolice) <a href=https://twitter.com/DGPPunjabPolice/status/1626854455995142146?ref_src=twsrc^tfw>February 18, 2023</a></blockquote> <script async src=https://platform.twitter.com/widgets.js charset=utf-8></script>ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਕਿ ਰੂਪਨਗਰ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਵਿਸ਼ਾਲ ਵਰਮਾ ਨੂੰ ਕੀਤਾ ਗਿਆ ਹੈ। ਉਸ ਕੋਲੋਂ 9 ਪਿਸਤੌਲਾਂ ਸਮੇਤ 20 ਕਾਰਤੂਸ ਅਤੇ ਇੱਕ ਮੈਗਜ਼ੀਨ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਪੰਜਾਬ ’ਚ ਹਥਿਆਰ ਅਤੇ ਨਸ਼ੀਲੇ ਪਦਾਰਥ ਦੀ ਤਸਕਰੀ ਦਾ ਰੈਕੇਟ ਚਲਾ ਰਿਹਾ ਸੀ। ਆਪਣੇ ਇੱਕ ਹੋਰ ਟਵੀਟ ’ਚ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਉਕਤ ਮੁਲਜ਼ਮ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ’ਚ ਸ਼ਾਮਲ ਸਾਰਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। -ਰਿਪੋਰਟਰ ਦਲਜੀਤ ਸਿੰਘ ਦੇ ਸਹਿਯੋਗ ਨਾਲ...ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ : ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਦਸਤਖ਼ਤ ਮੁਹਿੰਮ 'ਚ ਲਿਆ ਹਿੱਸਾ