Punjab Weather: ਚੰਡੀਗੜ੍ਹ 'ਚ ਵੀਰਵਾਰ ਨੂੰ ਭਾਰੀ ਮੀਂਹ ਪਿਆ, ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਆਈਐਮਡੀ ਦੇ ਅਨੁਸਾਰ, ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।
#WATCH | Rain lashes parts of Chandigarh.
As per IMD, light to moderate rain/thundershowers likely over the parts of Tricity (Chandigarh, SAS Nagar (Mohali) and Panchkula) and adjoining areas today. pic.twitter.com/yXeAyC1tOv
— ANI (@ANI) June 29, 2023
 <script async src=https://platform.twitter.com/widgets.js charset=utf-8></script>ਚੰਡੀਗੜ੍ਹ 'ਚ ਧਮਾਕੇਦਾਰ ਐਂਟਰੀ ਤੋਂ ਬਾਅਦ ਮਾਨਸੂਨ ਥੋੜ੍ਹਾ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਮੀਂਹ ਪਿਆ ਪਰ ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ ਅਤੇ ਸਾਰਾ ਦਿਨ ਧੁੱਪ ਨਿਕਲੀ। ਸ਼ਾਮ ਨੂੰ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਸੀ। ਬੱਦਲ ਵੀ ਦਿਖਾਈ ਦਿੱਤੇ ਪਰ ਕੁਝ ਸਮੇਂ ਬਾਅਦ ਵੱਖ ਹੋ ਗਏ।ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨਮੌਸਮ 'ਚ ਆਈ ਇਸ ਤਬਦੀਲੀ ਦਾ ਅਸਰ ਸ਼ਹਿਰ ਦੇ ਤਾਪਮਾਨ 'ਤੇ ਵੀ ਦੇਖਣ ਨੂੰ ਮਿਲਿਆ। ਬੁੱਧਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਸੈਲਸੀਅਸ ਘੱਟ ਸੀ। ਘੱਟੋ-ਘੱਟ ਤਾਪਮਾਨ 25.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਬੀਤੇ ਦਿਨ ਪਏ ਮੀਂਹ ਕਾਰਨ ਸ਼ਹਿਰ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ।ਮੌਸਮ ਵਿਭਾਗ ਮੁਤਾਬਕ 1 ਜੂਨ ਤੋਂ ਲੈ ਕੇ ਬੁੱਧਵਾਰ ਸ਼ਾਮ ਸਾਢੇ ਪੰਜ ਵਜੇ ਤੱਕ 122 ਮਿਲੀਮੀਟਰ ਮੀਂਹ ਪਿਆ ਹੈ। ਬੁੱਧਵਾਰ ਨੂੰ ਮੀਂਹ ਨਹੀਂ ਪਿਆ ਪਰ ਮੰਗਲਵਾਰ ਸਵੇਰੇ 8:30 ਵਜੇ ਤੋਂ ਬੁੱਧਵਾਰ ਸਵੇਰੇ 8:30 ਵਜੇ ਤੱਕ 8.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਸੋਮਵਾਰ ਨੂੰ 41.8 ਮਿਲੀਮੀਟਰ ਮੀਂਹ ਪਿਆ। ਅੰਕੜਿਆਂ ਮੁਤਾਬਕ ਸੀਜ਼ਨ 'ਚ ਹੁਣ ਤੱਕ 13.7 ਫੀਸਦੀ ਘੱਟ ਬਾਰਿਸ਼ ਹੋਈ ਹੈ। ਹਾਲਾਂਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।