PM Modi USA Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਚਾਰ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ ਹਨ। ਉਹ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਅਤੇ ਉਨ੍ਹਾਂ ਦੀ ਪਤਨੀ ਜਿਲ ਬਾਈਡਨ ਦੇ ਸੱਦੇ 'ਤੇ ਅਮਰੀਕਾ ਲਈ ਰਵਾਨਾ ਹੋ ਰਹੇ ਹਨ। ਆਪਣੀ ਅਮਰੀਕਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕਰਕੇ ਅਮਰੀਕੀ ਕਾਂਗਰਸ ਦੇ ਮੈਂਬਰਾਂ ਦਾ ਸਵਾਗਤ ਕਰਨ ਲਈ ਧੰਨਵਾਦ ਕੀਤਾ ਹੈ।ਪੀਐਮ ਮੋਦੀ ਨੇ ਟਵੀਟ ਕੀਤਾ, ਮੈਂ ਕਾਂਗਰਸ ਦੇ ਮੈਂਬਰਾਂ, ਵਿਚਾਰਕ ਅਤੇ ਹੋਰ ਲੋਕ ਮੇਰੀ ਆਉਣ ਵਾਲੀ ਅਮਰੀਕਾ ਫੇਰੀ ਬਾਰੇ ਆਪਣੇ ਉਤਸ਼ਾਹ ਨੂੰ ਸਾਂਝਾ ਕਰ ਰਹੇ ਹਨ, ਮੈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ, ਜੋ ਕਿ ਅਜਿਹਾ ਉਤਸ਼ਾਹ ਭਾਰਤ-ਅਮਰੀਕਾ ਸਬੰਧਾਂ ਦੀ ਡੂੰਘਾਈ ਨੂੰ ਦਰਸਾਉਂਦਾ ਹੈ।<blockquote class=twitter-tweet><p lang=en dir=ltr>People from all walks of life including Members of Congress, thought leaders and others have been sharing their enthusiasm on my upcoming USA visit. I thank them for their kind words. Such diverse support underlines the depth of the India-USA relationship. <a href=https://t.co/lNXuQxtzJs>https://t.co/lNXuQxtzJs</a></p>&mdash; Narendra Modi (@narendramodi) <a href=https://twitter.com/narendramodi/status/1670831442178490372?ref_src=twsrc^tfw>June 19, 2023</a></blockquote> <script async src=https://platform.twitter.com/widgets.js charset=utf-8></script>PM ਮੋਦੀ ਨੇ ਕੀ ਕਿਹਾ?ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (20 ਜੂਨ) ਨੂੰ ਕਿਹਾ ਕਿ ਅਮਰੀਕੀ ਕਾਂਗਰਸ ਦੇ ਮੈਂਬਰਾਂ ਸਮੇਤ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕ ਉਨ੍ਹਾਂ ਦੇ ਅਮਰੀਕਾ ਦੌਰੇ ਲਈ ਉਤਸ਼ਾਹ ਦਿਖਾ ਰਹੇ ਹਨ ਅਤੇ ਅਜਿਹਾ ਸਮਰਥਨ ਭਾਰਤ-ਅਮਰੀਕਾ ਸਬੰਧਾਂ ਦੀ ਡੂੰਘਾਈ ਨੂੰ ਦਰਸਾਉਂਦਾ ਹੈ। ਮੋਦੀ ਨੇ ਅਮਰੀਕਾ ਵਿੱਚ ਭਾਰਤੀ ਦੂਤਾਵਾਸ ਦੇ ਟਵਿੱਟਰ ਅਕਾਉਂਟ ਨੂੰ ਟੈਗ ਕੀਤਾ, ਜਿਸ ਵਿੱਚ ਅਮਰੀਕੀ ਕਾਂਗਰਸ ਦੇ ਮੈਂਬਰਾਂ, ਵਪਾਰਕ ਨੇਤਾਵਾਂ, ਭਾਰਤੀ-ਅਮਰੀਕੀਆਂ ਅਤੇ ਹੋਰ ਬਹੁਤ ਸਾਰੇ ਲੋਕਾਂ ਦੀਆਂ ਵੀਡੀਓਜ਼ ਹਨ। ਅਜਿਹੇ 'ਚ ਉਹ ਪ੍ਰਧਾਨ ਮੰਤਰੀ ਦੇ ਦੌਰੇ 'ਤੇ ਆਉਣ 'ਤੇ ਉਨ੍ਹਾਂ ਦਾ ਸਵਾਗਤ ਕਰਨ ਦੀ ਤਿਆਰੀ ਕਰ ਰਹੇ ਹਨ।ਪ੍ਰਧਾਨ ਮੰਤਰੀ ਮੋਦੀ 21 ਜੂਨ ਤੋਂ ਸ਼ੁਰੂ ਹੋ ਰਹੀ ਅਮਰੀਕਾ ਦੀ ਆਪਣੀ ਰਾਜ ਯਾਤਰਾ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਕਈ ਮੁੱਦਿਆਂ 'ਤੇ ਗੱਲਬਾਤ ਕਰਨਗੇ ਅਤੇ ਨਿਊਯਾਰਕ 'ਚ ਯੋਗ ਦਿਵਸ ਪ੍ਰੋਗਰਾਮ 'ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ 2016 ਵਿੱਚ ਅਮਰੀਕੀ ਕਾਂਗਰਸ ਨੂੰ ਸੰਬੋਧਨ ਕੀਤਾ ਸੀ।