Missing Girl Found Dead: ਕੈਨੇਡਾ ਦੇ ਸ਼ਹਿਰ ਸਰੀ ਤੋਂ ਕਈ ਦਿਨ ਪਹਿਲਾਂ ਇੱਕ 23 ਸਾਲਾਂ ਪੰਜਾਬੀ ਕੁੜੀ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸਦੀ ਮ੍ਰਿਤਕ ਦੇਹ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਸਬੰਧੀ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੱਸਿਆ ਹੈ ਕਿ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ’ਚ ਇੱਕ ਕੁੜੀ ਦੀ ਮ੍ਰਿਤਕ ਦੇਹ ਮਿਲੀ ਸੀ ਜਿਸ ਸਬੰਧੀ ਹੁਣ ਪੁਸ਼ਟੀ ਹੋਈ ਹੈ। ਜਿਸ ਵਿੱਚ ਇਹ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇਹ ਸਰੀ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਦੀ ਹੈ। ਦੱਸ ਦਈਏ ਕਿ ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ 22 ਨਵੰਬਰ ਨੂੰ ਉਸ ਨੇ ਆਪਣੇ ਪਰਿਵਾਰ ਦੇ ਨਾਲ ਆਖਰੀ ਵਾਰ ਸੰਪਰਕ ਕੀਤਾ ਸੀ। ਇਸ ਤੋਂ ਬਾਅਦ ਉਹ ਲਾਪਤਾ ਹੋ ਗਈ ਸੀ ਜਿਸ ਨੂੰ ਲੱਭਣ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਸ। ਇਸ ਦੌਰਾਨ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਸੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੁਝ ਵੀ ਅਪਰਾਧਿਕ ਨਹੀਂ ਲੱਗ ਰਿਹਾ ਹੈ। ਇਹ ਵੀ ਪੜੋ: ਸਰਹਾਲੀ ਪੁਲਿਸ ਸਟੇਸ਼ਨ ਹਮਲਾ : ਵਿਰੋਧੀ ਧਿਰਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਖੜ੍ਹੇ ਕੀਤੇ ਸਵਾਲ