ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 25 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ, ਜਿਸ ਸਬੰਧੀ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸੋਮਵਾਰ ਨੂੰ ਤਿਆਰੀਆਂ ਦੀ ਸਮੀਖਿਆ ਕੀਤੀ ਗਈ।ਇਸ ਸਬੰਧੀ ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਵਿਵਸਥਾ ਨੂੰ ਵੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਪ੍ਰੋਗਰਾਮ ਵਾਲੇ ਦਿਨ ਢੁੱਕਵੀਂ ਪਾਰਕਿੰਗ, ਸਫਾਈ, ਸੰਗਤ ਲਈ ਬੈਠਣ ਦੇ ਇੰਤਜ਼ਾਮ ਸਮੇਤ ਹੋਰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਸੁਰੱਖਿਆ ਕੁਤਾਹੀ ਮਾਮਲਾ: ਸਬਕਾ ਡੀਜੀਪੀ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ