Punjab Weather Update: ਪੰਜਾਬ ਵਿੱਚ ਸਾਲ ਦੇ ਆਖਰੀ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਦੇ ਨਾਲ ਹੋਈ। ਜਿਸ ਕਾਰਨ ਸੜਕ ’ਤੇ ਵਾਹਨਾਂ ਦੀ ਰਫਤਾਰ ’ਤੇ ਕਾਫੀ ਅਸਰ ਦੇਖਣ ਨੂੰ ਮਿਲਿਆ। ਉੱਥੇ ਹੀ ਦੂਜੇ ਪਾਸੇ ਨਵੇਂ ਸਾਲ ਮੌਕੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਮੌਸਮ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਾਲ ਦੇ ਪਹਿਲੇ ਦਿਨ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਹੋਵੇਗੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਉਣ ਵਾਲੇ 4 ਤੋਂ 5 ਦਿਨਾਂ ਦੌਰਾਨ ਸੰਘਣੀ ਧੁੰਦ ’ਤੇ ਸੀਤ ਲਹਿਰ ਦੀ ਸੰਭਾਵਨਾ ਹੈ। ਜਿਸ ਕਾਰਨ ਘੱਟੋ ਘੱਟ ਤਾਪਮਾਨ ’ਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ਵਿਭਾਗ ਮੁਤਾਬਿਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ’ਚ ਮੌਸਮ ਖੁਸ਼ਕ ਰਹੇਗਾ।ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਮੁਤਾਬਿਕ 1 ਤੋਂ 3 ਜਨਵਰੀ ਨੂੰ ਪੰਜਾਬ ’ਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਜਿਸ ਕਾਰਨ ਲੋਕਾਂ ਨੂੰ ਹੋਰ ਵੀ ਜਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਵੀ ਪੜ੍ਹੋ: ਦੁਬਈ 'ਚ ਨੌਕਰੀ ਦਾ ਝਾਂਸਾ ਦੇ ਏਜੰਟ ਨੇ ਕੁੜੀ ਨੂੰ ਵੇਚਿਆ