Vijay Sampla: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਛੇਤੀ ਹੀ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਸਕਦੀ ਹੈ। ਸੂਤਰਾਂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਂਪਲਾ ਨੂੰ ਜਲਦੀ ਹੀ ਭਾਜਪਾ ਵਿੱਚ ਕੋਈ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਵਿਜੇ ਸਾਂਪਲਾ ਪੰਜਾਬ ਤੋਂ ਅਨੁਸੂਚਿਤ ਜਾਤੀ ਵਰਗ ਦੇ ਅਹਿਮ ਆਗੂ ਹਨ।ਵਿਜੇ ਸਾਂਪਲਾ ਦੋ ਵਾਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ। ਜਲੰਧਰ ਛਾਉਣੀ ਸਥਿਤ ਪਿੰਡ ਸੋਫੀ ਪਿੰਡ ਦੇ ਸਰਪੰਚ ਵਜੋਂ 1998 ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਵਿਜੇ ਸਾਂਪਲਾ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਹੋਣ ਦੇ ਨਾਲ-ਨਾਲ ਕੇਂਦਰੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ।