Punjab News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।
With the consent and due approval of the Bhartiya Janta Party National President, Shri @JPNadda ji State President Sh. @sunilkjakhar ji hereby announce the appointment of new office bearers of Punjab BJP as follows: pic.twitter.com/BMa0AJHyTT
— BJP PUNJAB (@BJP4Punjab) September 17, 2023
 <script async src=https://platform.twitter.com/widgets.js charset=utf-8></script>ਅਨਿਲ ਸਰੀਨ ਨੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਬਣਾਏ ਗਏ ਅਨਿਲ ਸਰੀਨ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਸਾਰੀਆਂ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਨੂੰ ਇਮਾਨਦਾਰੀ ਨਾਲ ਨਿਭਾਉਣਗੇ।