ਚੰਡੀਗੜ੍ਹ, 19 ਜਨਵਰੀ: ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਬੰਦੀ ਸਿੰਘਾਂ ਦੀ ਰਿਹਾਈ ਲਈ ਚਲ ਰਿਹੇ ਕੌਮੀ ਇਨਸਾਫ਼ ਮੋਰਚੇ ਦੀ ਹਮਾਇਤ ਵਿੱਚ ਸਯੁੰਕਤ ਕਿਸਾਨ ਮੋਰਚਾ ਦੇ ਆਗੂ 20 ਫਰਵਰੀ 2023 ਨੂੰ ਮੁਹਾਲੀ ਵਾਲੇ ਮੋਰਚੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਸਯੁੰਕਤ ਕਿਸਾਨ ਮੋਰਚਾ ਦੇ ਆਗੂਆਂ ਕਿਹਾ ਭਾਰਤੀ ਕਨੂੰਨ ਅਨੁਸਾਰ ਅਦਾਲਤ ਵੱਲੋਂ ਦਿੱਤੀ ਸਜ਼ਾ ਪੂਰੀ ਹੋਣ 'ਤੇ ਵੀ ਕਿਸੇ ਨੂੰ ਜੇਲ੍ਹ ਵਿੱਚ ਰੱਖਣਾ ਗੈਰ ਕਨੂੰਨੀ ਹੈ ਉਸ ਦੇ ਮਨੁੱਖੀ ਅਧਿਕਾਰਾਂ 'ਤੇ ਡਾਕਾ ਅਤੇ ਕੁਦਰਤੀ ਇਨਸਾਫ਼ ਦੇ ਖਿਲਾਫ ਹੈ। ਬੰਦੀ ਸਿੰਘਾਂ ਸਮੇਤ ਸਾਰੇ ਪੱਤਰਕਾਰਾਂ, ਬੁੱਧੀਜੀਵੀਆਂ ਅਤੇ ਸਿਆਸੀ ਵਿਰੋਧੀਆਂ ਦੀ ਰਿਹਾਈ ਦੀ ਮੰਗ ਕਰਦੇ ਹਾਂ, ਜਿਹਨਾਂ ਨੂੰ ਉਹਨਾਂ ਦੇ ਸਰਕਾਰ ਵਿਰੋਧੀ ਵਿਚਾਰਾਂ ਕਾਰਨ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਕਿ ਬੰਦੀ ਸਿੰਘਾਂ ਨੂੰ ਛੇਤੀ ਜੇਲ੍ਹਾਂ ਵਿੱਚੋ ਰਿਹਆ ਕੀਤਾ ਜਾਵੇ ਤੇ ਮੋਰਚੇ ਦੀਆਂ ਬਾਕੀ ਤਿੰਨ ਮੰਗਾਂ 'ਤੇ ਤਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਲਕੇ ਮੋਰਚੇ 'ਤੇ ਸਾਝੀ ਮੀਟਿੰਗ ਕਰਕੇ ਅੰਦੋਲਨ ਹੋਰ ਤੇਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਦਿੱਤੇ ਸਾਰੇ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕਰਨ ਦਾ ਫ਼ੈਸਲਾ ਕਰਦੇ ਹੋਏ ਲਖੀਮਪੁਰ ਖੀਰੀ ਵਿਖੇ ਚਾਰ ਕਿਸਾਨਾਂ ਨੂੰ ਕਤਲ ਕਰਨ ਵਾਲੇ ਆਸ਼ੀਸ਼ ਮਿਸ਼ਰਾ ਦੇ ਸਾਥੀਆਂ ਨੂੰ ਜ਼ਮਾਨਤਾਂ ਦੇਣ ਦੀ ਨਿਖੇਧੀ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਠਹਿਰਾਏ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਵਜ਼ਾਰਤ ਵਿੱਚੋਂ ਕੱਢਿਆ ਜਾਵੇ ਅਤੇ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਨਾ ਕਰਨ 'ਤੇ 20 ਮਾਰਚ ਨੂੰ ਦਿੱਲੀ ਇੱਕ ਦਿਨ ਅੰਦੋਲਨ ਕਰਨ ਦਾ ਪਰੋਗਰਾਮ ਦਿੱਤਾ ਹੈ। ਜਿਸ ਵਿੱਚ ਸਯੁੰਕਤ ਕਿਸਾਨ ਮੋਰਚਾ ਵਿੱਚ ਦੇਸ਼ ਦੀਆਂ 450 ਤੋ ਵੱਧ ਜਥੇਬੰਦੀਆਂਂ ਸ਼ਾਮਲ ਹੋਣਗੀਆਂ ਅਤੇ 20 ਮਾਰਚ ਨੂੰ ਦਿੱਲੀ ਵਿੱਚ ਲੱਖਾਂ ਦਾ ਇਕੱਠ ਹੋਵੇਗਾ।