Ludhiana Gas Leak: ਲੁਧਿਆਣਾ 'ਚ ਜ਼ਹਿਰੀਲੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਦੁੱਧ ਦੀ ਫੈਕਟਰੀ 'ਚੋਂ ਗੈਸ ਲੀਕ ਹੋਈ ਹੈ, ਜਿਸ ਕਾਰਨ ਕਈ ਲੋਕ ਬੇਹੋਸ਼ ਹੋ ਗਏ। 11 ਲੋਕਾਂ ਦੀ ਮੌਤ ਦੀ ਵੀ ਸੂਚਨਾ ਹੈ, ਮਰਨ ਵਾਲਿਆਂ ਵਿੱਚ ਤਿੰਨ ਬੱਚੇ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਹਸਪਤਾਲ 'ਚ ਦਾਖਲ ਕੁਝ ਲੋਕਾਂ ਦੀ ਹਾਲਤ ਗੰਭੀਰ ਹੈ।ਨਿਊਜ਼ ਏਜੰਸੀ ਏਐਨਆਈ ਮੁਤਾਬਕ 11 ਲੋਕਾਂ ਦੀ ਮੌਤ ਹੋ ਗਈ ਹੈ ਅਤੇ 4 ਹੋਰ ਹਸਪਤਾਲ ਵਿੱਚ ਭਰਤੀ ਹਨ। NDRF ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਚੁੱਕੇ ਹਨ। ਘਟਨਾ ਗਿਆਸਪੁਰ ਇਲਾਕੇ ਦੀ ਦੱਸੀ ਜਾ ਰਹੀ ਹੈ। ਜਿਥੇ ਦਰਜਨ ਤੋਂ ਵੱਧ ਲੋਕ ਬੇਹੋਸ਼ ਪਾਏ ਗਏ ਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।ਗੋਇਲ ਮਿਲਕ ਪਲਾਂਟ ਨਾਮ ਦੀ ਇਸ ਫੈਕਟਰੀ ਵਿੱਚ ਵੱਡੀਆਂ ਕੰਪਨੀਆਂ ਦੇ ਡੇਅਰੀ ਉਤਪਾਦ ਆਉਂਦੇ ਹਨ ਅਤੇ ਅੱਗੇ ਸਪਲਾਈ ਕੀਤੇ ਜਾਂਦੇ ਹਨ। ਗੈਸ ਲੀਕ ਹੋਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਫੈਕਟਰੀ ਪ੍ਰਬੰਧਕਾਂ ਨਾਲ ਵੀ ਗੱਲ ਕੀਤੀ ਜਾ ਰਹੀ ਹੈ।<iframe src=https://www.facebook.com/plugins/video.php?height=314&href=https://www.facebook.com/ptcnewsonline/videos/1435531873858730/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true>ਜਾਣਕਾਰੀ ਅਨੁਸਾਰ ਦੁੱਧ ਦੇ ਪਦਾਰਥ ਨੂੰ ਠੰਡਾ ਕਰਨ ਲਈ ਵਰਤੀ ਜਾਣ ਵਾਲੀ ਗੈਸ ਲੀਕ ਹੋ ਗਈ ਹੈ। ਗੈਸ ਲੀਕ ਹੋਣ ਕਾਰਨ 300 ਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਮੌਕੇ 'ਤੇ NDRF, ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਵੀ ਪਹੁੰਚ ਗਈ ਹੈ ਅਤੇ ਬੇਹੋਸ਼ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
#UPDATE | Ludhiana gas leak | "Definitely, it is a gas leak case. The NDRF team is present at the spot to evacuate the people and will conduct the rescue operation. 9 people died in this incident and 11 are sick," says Swati, SDM Ludhiana West. pic.twitter.com/wSCkZw5Sz1
— ANI (@ANI) April 30, 2023
 <script async src=https://platform.twitter.com/widgets.js charset=utf-8></script>ਲੁਧਿਆਣਾ ਪੱਛਮੀ ਦੀ ਐਸਡੀਐਮ ਸਵਾਤੀ ਨੇ ਦੱਸਿਆ ਕਿ ਇਹ ਸਿਰਫ਼ ਗੈਸ ਲੀਕ ਹੋਣ ਦਾ ਮਾਮਲਾ ਹੈ। NDRF ਦੀ ਟੀਮ ਇੱਥੇ ਪਹੁੰਚ ਗਈ ਹੈ। ਲੋਕਾਂ ਨੂੰ ਬਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਤਕਨੀਕੀ ਟੀਮ ਆਪਣੀ ਜਾਂਚ ਤੋਂ ਬਾਅਦ ਗੈਸ ਲੀਕ ਦੇ ਸਰੋਤ ਦਾ ਖੁਲਾਸਾ ਕਰੇਗੀ। ਇਹ ਕਿਹੜੀ ਗੈਸ ਹੈ ਇਸ ਦਾ ਖੁਲਾਸਾ ਵੀ ਮਾਹਿਰਾਂ ਦੀ ਟੀਮ ਕਰੇਗੀ।
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..
— Bhagwant Mann (@BhagwantMann) April 30, 2023
 <script async src=https://platform.twitter.com/widgets.js charset=utf-8></script>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਟਵੀਟ ਕਰਦਿਆਂ ਲਿਖਿਆ, ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪ੍ਰਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..ਲੁਧਿਆਣਾ ਪੁਲਿਸ ਕਮਿਸ਼ਨਰ ਦਾ ਬਿਆਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦਾ ਕਿਹਣਾ ਕਿ ਇਸ ਪੂਰੀ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਜੇ ਇਹੀ ਪਤਾ ਲੱਗਿਆ ਕਿ ਕਈ ਫੈਕਟਰੀਆਂ ਦਾ ਜ਼ਹਿਰੀਲਾ ਕੈਮੀਕਲ ਇਲਾੱਕੇ ਦੇ ਸੀਵਰੇਜ ਵਿੱਚ ਸੁਟਿਆ ਗਿਆ। ਇਸ ਪੂਰੇ ਇੰਡਸਟ੍ਰੀਅਲ ਇਲਾਕੇ 'ਚ ਕਈ ਇਲਾੱਕੇ ਰਹਿਸ਼ੀ ਵੀ ਹਨ। ਕਈ ਵੱਡੀਆਂ ਇੰਡਸਟਰੀਆਂ ਵਲੋਂ ਸੀਵਰੇਜ ਵਿੱਚ ਕੈਮੀਕਲ ਯੁਕਤ ਪਦਾਰਥਕ ਸੁੱਟਣ ਨਾਲ ਬਾਕੀ ਗੈਸਾਂ ਦਾ ਆਪਸ ਵਿੱਚ ਮੇਲ ਹੋਣ ਕਾਰਨ ਜਹਿਰੀਲਾ ਪਦਾਰਥ ਬਣ ਗਿਆ। ਇੱਕ ਸੀਵਰੇਜ ਦਾ ਢੱਕਣ ਵੀ ਖੁਲਾ ਪਾਇਆ ਗਿਆ। ਜਿਸ ਵਿਚੋਂ ਗੈਸ ਬਾਹਰ ਨਿਕਲ ਰਹੀ ਹੈ। ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁਕੀ ਹੋਈ ਹੈ। ਉਨ੍ਹਾਂ ਦਾ ਪੋਸਟ-ਮਾਰਟਮ ਡਾਕਟਰਾਂ ਦੀ ਟੀਮ ਕਰੇਗੀ ਅਤੇ ਸੈਂਪਲ ਇਕੱਠਾ ਕਰਕੇ ਲੈਬ ਭੇਜੇ ਜਾਣਗੇ। ਉਸ ਤੋਂ ਪੁਸ਼ਟੀ ਹੋਵੇਗੀ ਕਿ ਕਿਹੜੀ ਗੈਸ ਨਾਲ ਇਨ੍ਹਾਂ ਲੋਕਾਂ ਦੀ ਮੌਤ ਹੋਈ ਹੈ। ਪੂਰੇ ਇਲਾਕੇ ਨੂੰ ਖਾਲ੍ਹੀ ਕਰਵਾ ਦਿੱਤਾ ਗਿਆ। ਐਨਡੀਆਰਐਫ ਦੀਆਂ ਟੀਮਾਂ ਪੂਰੇ ਇਲਾਕੇ ਦੀ ਛਾਣਬੀਣ ਕਰ ਰਹੀਆਂ ਹਨ। ਮਰਨ ਵਾਲਿਆਂ ਨੂੰ 2 ਲੱਖ ਦਾ ਮੁਆਵਜ਼ਾ ਇਸਦੇ ਨਾਲ ਹੀ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਮੌਕੇ 'ਤੇ ਪਹੁੰਚ ਹਾਲਾਤਾਂ ਦਾ ਜਾਇਜ਼ ਲਿਆ ਅਤੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵਲੋਂ 2/2 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ ਜਦਕਿ ਬੇਹੋਸ਼ ਹੋਣ ਵਾਲਿਆਂ ਨੂੰ 50/50 ਹਜ਼ਾਰ ਮੁਆਵਜ਼ਾ ਦਿੱਤਾ ਜਾਵੇਗਾ। ਸਿਵਲ ਹਸਪਤਾਲ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੱਧੂਗੈਸ ਲੀਕ ਮਾਮਲੇ 'ਚ ਸਿਵਲ ਹਸਪਤਾਲ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਬੰਧਤ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੋਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ।