Punjab DGP Gourav Yadav: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ ਜਿਸ ’ਚ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ 6 ਮਹੀਨਿਆਂ ਤੋਂ ਜਿਆਦਾ ਸਮਾਂ ਹੋਣ ਤੋਂ ਬਾਅਦ ਡੀਜੀਪੀ ਦੀ ਨਿਯੁਕਤੀ ਨਾ ਕਰਨ 'ਤੇ ਸੂਬਾ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕਿਹਾ ਹੈ ਕਿ ਪੰਜਾਬ ਸਰਕਾਰ ਅਜੇ ਤੱਕ ਰਾਜ ਦੇ ਪੁਲਿਸ ਬਲ ਦੇ ਕਾਰਜਕਾਰੀ ਮੁਖੀ ਨਾਲ ਕਿਉਂ ਕੰਮ ਕਰ ਰਿਹਾ ਹੈ। ਹਾਲੇ ਤੱਕ ਪੰਜਾਬ ਗ੍ਰਹਿ ਵਿਭਾਗ ਨੇ ਪੈਨਲ ਕਿਉਂ ਨਹੀਂ ਭੇਜਿਆ ਹੈ। ਕਾਬਿਲੇਗੌਰ ਹੈ ਕਿ ਨਿਯਮਾਂ ਮੁਤਾਬਕ ਸੂਬਾ ਸਰਕਾਰ ਕਿਸੇ ਅਧਿਕਾਰੀ ਨੂੰ ਸਿਰਫ਼ ਛੇ ਮਹੀਨਿਆਂ ਲਈ ਹੀ ਕਾਰਜਕਾਰੀ ਡੀਜੀਪੀ ਵਜੋਂ ਤੈਨਾਤ ਕਰ ਸਕਦੀ ਹੈ। ਇਸ ਤੋਂ ਜਿਆਦਾ ਸਮਾਂ ਦੇ ਲਈ ਨਹੀਂ ਕਰ ਸਕਦੀ। ਦੱਸ ਦਈਏ ਕਿ ਮੌਜੂਦਾ ਡੀਜੀਪੀ ਗੌਰਵ ਯਾਦਵ ਨੂੰ ਪੰਜਾਬ ਸਰਕਾਰ ਨੇ ਪਿਛਲੇ ਸਾਲ 5 ਜੁਲਾਈ ਨੂੰ ਕਾਰਜਕਾਰੀ ਡੀਜੀਪੀ ਵਜੋਂ ਤੈਨਾਤ ਕੀਤਾ ਸੀ। ਜਿਸਦੇ ਚੱਲਦੇ ਉਨ੍ਹਾਂ ਨੇ ਨਿਯਮਾਂ ਮੁਤਾਬਿਕ 5 ਜਨਵਰੀ ਨੂੰ ਉਨ੍ਹਾਂ ਨੇ ਇਸ ਅਹੁਦੇ 'ਤੇ 6 ਮਹੀਨੇ ਪੂਰੇ ਕਰ ਲਏ ਹਨ।ਇਹ ਵੀ ਪੜ੍ਹੋ: G-20 summit in Amritsar: ਅੰਮ੍ਰਿਤਸਰ 'ਚ ਅੱਜ ਤੋਂ G-20 ਸੰਮੇਲਨ ਦੀ ਸ਼ੁਰੂਆਤ, ਸਿੱਖਿਆ ਦੇ ਮੁੱਦੇ ’ਤੇ ਹੋਵੇਗਾ ਮੰਥਨ