IMD Weather Alert: ਪੰਜਾਬ, ਦਿੱਲੀ, ਹਰਿਆਣਾ ਸਮੇਤ ਉੱਤਰੀ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਕੁਝ ਥਾਵਾਂ 'ਤੇ ਗਰਜ਼-ਤੂਫ਼ਾਨ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ‘ਚ ਪੰਜਾਬ ਤੇ ਚੰਡੀਗੜ੍ਹ ‘ਚ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਦੱਸ ਦਈਏ ਕਿ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਤੇਜ਼ ਹਨੇਰੀ ਦੇ ਕਾਰਨ ਨੁਕਸਾਨ ਹੋ ਸਕਦਾ ਹੈ ਜਿਸ ਕਾਰਨ ਲੋਕ ਸੋਚ ਸਮਝ ਕੇ ਹੀ ਆਪਣੇ ਘਰ ਤੋਂ ਬਾਹਰ ਨਿਕਲਣ ਦਾ ਪਲਾਨ ਬਣਾਉਣ। ਮੌਸਮ ਵਿਭਾਗ ਮੁਤਾਬਿਕ ਪੱਛਮੀ ਗੜਬੜੀ ਦੇ ਕਾਰਨ ਮੌਸਮ ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀਇਸ ਤੋਂ ਇਲਾਵਾ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਮੰਗਲਵਾਰ ਨੂੰ ਸੂਬੇ ਦੇ ਕਈ ਖੇਤਰਾਂ ਵਿੱਚ ਮੀਂਹ, ਗੜੇਮਾਰੀ ਅਤੇ ਗਰਜ਼-ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। 2 ਜੂਨ ਤੱਕ ਮੌਸਮ ਖਰਾਬ ਰਹਿਣ ਦੀ ਵੀ ਸੰਭਾਵਨਾ ਜਤਾਈ ਹੈ।ਇਹ ਵੀ ਪੜ੍ਹੋ: ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਪ੍ਰਿੰਸ ਟਰੈਵਲਜ਼ ਦੀ ਬੱਸ ਖੱਡ 'ਚ ਡਿੱਗੀ; ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ