ਵਿੱਕੀ ਅਰੋੜਾ (ਹੁਸ਼ਿਆਰਪੁਰ, 6 ਅਪ੍ਰੈਲ) : ਹੁਸ਼ਿਆਰਪੁਰ ਦੇ ਬਲਾਕ ਉੜਮੁੜ ਟਾਂਡਾ ਅਧੀਨ ਪੈਂਦੇ ਪਿੰਡ ਬੋਦਲ ਕੋਟਲੀ ਦੀ 25 ਸਾਲਾਂ ਵਿਆਹੁਤਾ ਦੋ ਬੱਚਿਆਂ ਦੀ ਮਾਂ ਨੂੰ ਗੁਆਂਢ ਵਿੱਚ ਰਹਿੰਦੇ ਮੂੰਹ ਬੋਲੇ ਭਰਾ ਨੇ ਚਿੱਟੇ ਦਿਨ ਕਤਲ ਕਰ ਦਿੱਤਾ।ਕਤਲ ਕਰਕੇ ਲਾਸ਼ ਨੂੰ ਪੇਟੀ ਵਿਚ ਬੰਦ ਕਰ ਦਿੱਤਾ। ਦੋਸ਼ੀ ਦੇ ਭਰਾ ਨੇ ਲੜਕੀ ਦੇ ਪਰਿਵਾਰ ਨੂੰ ਇਸ ਘਟਨਾਂ ਬਾਰੇ ਸੂਚਿਤ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਭੈਣ ਰੀਨਾ ਨੇ ਦੋਸ਼ੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ, ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਦੋਸ਼ੀ ਨਸ਼ੇ ਦਾ ਆਦੀ ਸੀ ਅਤੇ ਮ੍ਰਿਤਕ ਲੜਕੀ ਜੋਤੀ ਦਾ ਮੋਬਾਈਲ ਫੋਨ ਵੀ ਨਾਲ ਹੀ ਲੈ ਕੇ ਫ਼ਰਾਰ ਹੋ ਗਿਆ। ਐਸ ਐਚ ਓ ਮਲਕੀਤ ਸਿੰਘ ਨੇ ਕਿਹਾ ਕਿ ਇਸ ਕਤਲ ਸਬੰਧੀ ਸਾਨੂੰ ਪਿੰਡ ਬੋਦਲ ਕੋਟਲੀ ਦੇ ਸਰਪੰਚ ਨੇ ਇਤਲਾਹ ਦਿੱਤੀ ਸੀ ਕਿ ਪਿੰਡ ਵਿੱਚ ਕਿਸੇ ਵਿਅਕਤੀ ਨੇ ਲੜਕੀ ਦਾ ਕਾਤਲ ਕਰਕੇ ਲਾਸ਼ ਪੇਟੀ ਵਿਚ ਬੰਦ ਕਰ ਦਿੱਤੀ ਹੈ।