ਜੱਬਲਪੁਰ ਦੇ ਨਿੱਜੀ ਹਸਪਤਾਲ 'ਚ ਅੱਗ ਲੱਗਣ ਕਾਰਨ 10 ਮੌਤਾਂ, ਕਈ ਜ਼ਖ਼ਮੀ
ਜੱਬਲਪੁਰ : ਮੱਧ ਪ੍ਰਦੇਸ਼ ਦੇ ਜੱਬਲਪੁਰ ਦੇ ਚੰਡਾਲ ਭਾਟਾ ਇਲਾਕੇ ਦੇ ਨਿਊ ਲਾਈਫ ਮਲਟੀਸਪੈਸ਼ਲਿਟੀ ਹਸਪਤਾਲ 'ਚ ਸੋਮਵਾਰ ਦੁਪਹਿਰ ਨੂੰ ਅੱਗ ਲੱਗ ਗਈ। ਕੁਝ ਹੀ ਦੇਰ ਵਿਚ ਉਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਵਿੱਚ ਕਈ ਮਰੀਜ਼ ਝੁਲਸ ਗਏ। 10 ਲੋਕਾਂ ਦੀ ਮੌਤ ਦੀ ਖ਼ਬਰ ਆ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਕੇ ਉਤੇ ਮੌਜੂਦ ਹਨ। ਜੱਬਲਪੁਰ ਦੇ ਕਲੈਕਟਰ ਇਲਿਆ ਰਾਜਾ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਨਾਲ ਹੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਨੇ ਜੱਬਲਪੁਰ ਦੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਮੱਧ ਪ੍ਰਦੇਸ਼ ਸਰਕਾਰ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸੂਤਰਾਂ ਅਨੁਸਾਰ ਕਾਫੀ ਮਰੀਜ਼ ਗੰਭੀਰ ਜ਼ਖ਼ਮੀ ਹਨ। ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਲੱਗਣ ਤੋਂ ਬਾਅਦ ਮਰੀਜ਼ਾਂ ਅਤੇ ਹਸਪਤਾਲ ਦੇ ਸਟਾਫ਼ ਵਿੱਚ ਹਫੜਾ-ਦਫੜੀ ਮੱਚ ਗਈ। ਹਸਪਤਾਲ ਵਿੱਚ ਫਸੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਚਾਉਣ ਲਈ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਮੌਕੇ 'ਤੇ ਮੌਜੂਦ ਕੁਲੈਕਟਰ ਇਲਿਆ ਰਾਜਾ ਨੇ ਚਾਰ ਮੌਤਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਜਾਵੇਗੀ। ਸਾਡਾ ਪਹਿਲਾ ਫੋਕਸ ਅੱਗ ਨੂੰ ਬੁਝਾਉਣਾ ਅਤੇ ਮਰੀਜ਼ਾਂ ਅਤੇ ਪਰਿਵਾਰਾਂ ਨੂੰ ਬਚਾਉਣਾ ਹੈ। ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਸ਼ੁਰੂ ਹੋਈ ਈ ਸਟੈਂਪਿੰਗ, ਸਰਕਾਰ ਦੇ ਫ਼ੈਸਲੇ ਦੀ ਪਹਿਲੇ ਹੀ ਦਿਨ ਨਿਕਲੀ ਫੂਕ