ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਰਾਜ ਸਰਕਾਰ ਦੀ 'ਕੋਰੋਨਾ ਮੁਕਤ ਪਿੰਡ ਅਭਿਆਨ' ਤਹਿਤ 100% ਟੀਕਾਕਰਨ ਟੀਚੇ ਨੂੰ ਪ੍ਰਾਪਤ ਕਰਨ ਵਾਲੇ ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ ਕੀਤਾ ਹੈ।
Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ…
ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਸਰਪੰਚਾਂ ਨੂੰ ਪੰਚਾਇਤੀ ਫ਼ੰਡਾਂ ਵਿਚੋਂ 5000 ਰੁਪਏ ਪ੍ਰਤੀ ਦਿਨ ਵਰਤੋਂ ਲਈ ਅਤੇ ਨਾਲ ਹੀ ਐਮਰਜੈਂਸੀ ਵਿਚ ਕੋਵਿਡ ਦੇ ਇਲਾਜ ਲਈ ਵੱਧ ਤੋਂ ਵੱਧ 50,000 ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਜਾਗਰੂਕਤਾ ਮੁਹਿੰਮ ਨੂੰ ਵੀ ਹੁਲਾਰਾ ਦੇਣ ਲਈ ਕਿਹਾ ਗਿਆ ਹੈ ।
Read More : ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, 31 ਮਈ ਤੱਕ ਵਧਾਇਆ ਗਿਆ ਲੌਕਡਾਊਨ
ਇਸ ਦੇ ਨਾਲ ਹੀ ਜਾਗਰੂਕਤਾ ਮੁਹਿੰਮ ਨੂੰ ਵੀ ਹੁਲਾਰਾ ਦੇਣ ਲਈ ਕਿਹਾ ਗਿਆ ਹੈ । ਇਸ ਦੇ ਨਾਲ ਹੀ ਸਰਪੰਚ ਅਤੇ ਪੰਚਾ ਨੂੰ ਠੀਕਰੀ ਪਹਿਰਾ ਦੇਣ ਲਈ ਵੀ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਸਰੋਤਾਂ ਤੋਂ 18 ਸਾਲ ਤੋਂ ਵੱਧ ਉਮਰ ਵਰਗ ਦੇ ਟੀਕਾਕਰਨ ਲਈ ਟੀਕੇ ਦੇ ਲੋੜੀਂਦੇ ਸਟਾਕ ਦੀ ਖ਼ਰੀਦ ਲਈ ਹਰ ਇਕ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕੋਰੋਨਾ ਦੀ ਰਫ਼ਤਾਰ ਲਈ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।