Wed, Nov 13, 2024
Whatsapp

ਆਬੂ ਧਾਬੀ 'ਚ ਫਸੇ 100 ਪੰਜਾਬੀਆਂ ਨੇ ਵਿਦੇਸ਼ ਮੰਤਰੀ ਨੂੰ ਕੀਤੀ ਮਦਦ ਦੀ ਅਪੀਲ

Reported by:  PTC News Desk  Edited by:  Jasmeet Singh -- October 25th 2022 07:12 PM
ਆਬੂ ਧਾਬੀ 'ਚ ਫਸੇ 100 ਪੰਜਾਬੀਆਂ ਨੇ ਵਿਦੇਸ਼ ਮੰਤਰੀ ਨੂੰ ਕੀਤੀ ਮਦਦ ਦੀ ਅਪੀਲ

ਆਬੂ ਧਾਬੀ 'ਚ ਫਸੇ 100 ਪੰਜਾਬੀਆਂ ਨੇ ਵਿਦੇਸ਼ ਮੰਤਰੀ ਨੂੰ ਕੀਤੀ ਮਦਦ ਦੀ ਅਪੀਲ

ਚੰਡੀਗੜ੍ਹ, 25 ਅਕਤੂਬਰ: ਰੋਜ਼ਗਾਰ ਦੇ ਸਿਲਸਿਲੇ ਵਿੱਚ ਆਬੂ ਧਾਬੀ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਕਰਨ ਗਏ 100 ਪੰਜਾਬੀ ਉੱਥੇ ਹੀ ਫਸ ਗਏ ਹਨ ਕਿਉਂਕਿ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ ਪਰ ਪਾਸਪੋਰਟ ਵਾਪਸ ਨਹੀਂ ਕੀਤੇ ਜਾ ਰਹੇ ਹਨ। ਸਮਾਜ ਸੇਵੀ ਦਿਲਬਾਗ ਸਿੰਘ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਨੌਜਵਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਦਿਲਬਾਗ ਵੱਲੋਂ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਆਬੂ ਧਾਬੀ ਨੇ 100 ਪੰਜਾਬੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ ਪਰ ਉਨ੍ਹਾਂ ਦੇ ਪਾਸਪੋਰਟ ਵਾਪਸ ਨਹੀਂ ਕਰ ਰਹੀ ਹੈ, ਜਿਸ ਕਾਰਨ ਨੌਜਵਾਨ ਵਾਪਸ ਨਹੀਂ ਆ ਪਾ ਰਹੇ ਹਨ। ਵਿਦੇਸ਼ ਮੰਤਰੀ ਨੇ ਹੁਣ ਆਬੂ ਧਾਬੀ ਸਥਿਤ ਭਾਰਤੀ ਸਫ਼ਾਰਤਖ਼ਾਨੇ ਨੂੰ ਨਿਰਦੇਸ਼ ਦੇ ਕੇ ਇਹ ਮਾਮਲਾ ਅਮੀਰਾਤ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਬੇਨਤੀ ਕੀਤੀ ਗਈ ਹੈ। ਸਿੰਘ ਨੇ ਕਿਹਾ ਕਿ ਜ਼ਿਆਦਾਤਰ ਕਰਮਚਾਰੀਆਂ ਨੇ ਭਾਰਤ ਪਰਤਣ ਲਈ ਆਨਲਾਈਨ ਅਪਲਾਈ ਕੀਤਾ ਹੈ ਪਰ ਪਾਸਪੋਰਟ ਨਾ ਹੋਣ ਕਾਰਨ ਉਹ ਨਹੀਂ ਆ ਸਕੇ ਹਨ। ਉਨ੍ਹਾਂ ਦੇ ਮਾਤਾ-ਪਿਤਾ ਹਵਾਈ ਟਿਕਟ ਦਾ ਭੁਗਤਾਨ ਕਰਨ ਲਈ ਤਿਆਰ ਹਨ ਪਰ ਕੰਪਨੀ ਪਾਸਪੋਰਟ ਵਾਪਸ ਨਹੀਂ ਕਰ ਰਹੀ ਹੈ। ਇਹ ਵੀ ਪੜ੍ਹੋ: ਦੁਨੀਆ ਦੇ 'ਸਭ ਤੋਂ ਗੰਦੇ' ਆਦਮੀ ਅਮੋ ਹਾਜੀ ਦਾ 94 ਸਾਲ ਦੀ ਉਮਰ 'ਚ ਦੇਹਾਂਤ ਸਿੰਘ ਨੇ ਕੇਂਦਰ ਨੂੰ ਇਸ ਮਾਮਲੇ 'ਚ ਦਖਲ ਦੇਣ ਅਤੇ ਉੱਥੇ 'ਹੈਲਪ ਡੈਸਕ' ਖੋਲ੍ਹਣ ਦੀ ਅਪੀਲ ਕੀਤੀ ਹੈ। ਸਿੰਘ ਨੇ ਪੱਤਰ ਦੀ ਕਾਪੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਇਸ ਮਾਮਲੇ ਵਿੱਚ ਮਦਦ ਦੀ ਅਪੀਲ ਕੀਤੀ ਹੈ। -PTC News


Top News view more...

Latest News view more...

PTC NETWORK