ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 127 ਕੁਇੰਟਲ ਕਣਕ ਤੇ 1 ਲੱਖ 13 ਹਜ਼ਾਰ ਰੁਪਏ ਭੇਂਟ
ਅੰਮ੍ਰਿਤਸਰ, 1 ਜੂਨ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 127 ਕੁਇੰਟਲ 90 ਕਿਲੋ ਕਣਕ ਅਤੇ 1 ਲੱਖ 13 ਹਜ਼ਾਰ 331 ਰੁਪਏ ਦੀ ਰਾਸ਼ੀ ਭੇਂਟ ਕੀਤੀ ਗਈ। ਇਹ ਵੀ ਪੜ੍ਹੋ: ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਤੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚ ਸੇਵਾ ਕਰਕੇ ਹਰ ਸਿੱਖ ਆਪਣੇ ਆਪ ਨੂੰ ਵਡਭਾਗਾ ਸਮਝਦਾ ਹੈ ਅਤੇ ਸਤਿਗੁਰੂ ਦੀ ਰਹਿਮਤ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲਈ ਆਉਂਦੇ ਹਨ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਿਸ਼ਾਨ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਦੇ ਬਾਹਰ 2 ਧੜਿਆਂ ਵਿਚ ਹਿੰਸਕ ਝੜਪ, ਇੱਕ ਵਿਦਿਆਰਥੀ ਦੀ ਮੌਤ ਇਸ ਸਮੇਂ ਭਾਈ ਜਤਿੰਦਰ ਸਿੰਘ ਮੋਰਾਂਵਾਲੀ, ਭਾਈ ਜਸਪ੍ਰੀਤ ਸਿੰਘ, ਮੱਖਣ ਸਿੰਘ ਨੰਬਰਦਾਰ, ਰਸਪਿੰਦਰ ਸਿੰਘ, ਸੁਰਜੀਤ ਸਿੰਘ, ਕਮਾਂਡੈਂਟ ਆਰ.ਪੀ. ਸਿੰਘ, ਡਾ. ਸੁਖਬੀਰ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ ਤੇ ਹੋਰ ਸੰਗਤਾਂ ਮੌਜੂਦ ਸਨ। -PTC News