ਪਿਓ-ਪੁੱਤ ਦੀ ਲੜਾਈ 'ਚ ਚੱਲੀ ਗੋਲੀ, 13 ਸਾਲਾ ਪੋਤਰੇ ਦੀ ਹੋਈ ਮੌਤ
ਵਿਜੈ ਮੋਂਗਾ, (ਜ਼ੀਰਾ, 23 ਜੂਨ): ਅਜੋਕੇ ਪਦਾਰਥਵਾਦੀ ਯੁੱਗ ਵਿੱਚ ਇਨਸਾਨੀ ਰਿਸ਼ਤਿਆਂ ਦੀਆਂ ਕਦਰਾਂ ਕੀਮਤਾਂ ਇਸ ਕਦਰ ਘਟ ਗਈਆਂ ਹਨ ਕੀ ਇਨਸਾਨ ਦੇ ਜੀਵਨ ਦੀ ਕੀਮਤ ਨ੍ਹਾਂ ਦੇ ਬਰਾਬਰ ਰਹਿ ਗਈ ਹੈ। ਮਾਮੂਲੀ ਝਗੜੇ ਮੌਤ ਦਾ ਕਾਰਨ ਬਣ ਰਹੇ ਹਨ ਤਾਜ਼ਾ ਮਾਮਲਾ ਜ਼ੀਰਾ ਦੇ ਪਿੰਡ ਘੁੱਦੂਵਾਲਾ ਦਾ ਜਿੱਥੇ ਮਮੂਲੀ ਘਰੇਲੂ ਝਗੜੇ ਦੇ ਚੱਲਦੇ ਪਿਓ ਪੁੱਤ ਦੀ ਲੜਾਈ ਇਸ ਕਦਰ ਵਧ ਗਈ ਕਿ ਪੁੱਤਰ ਦੁਆਰਾ ਗੋਲੀ ਚਲਾ ਦਿੱਤੀ ਗਈ, ਜੋ ਕਿ ਉਸਦੇ ਆਵਦੇ ਹੀ ਤੇਰਾਂ ਸਾਲਾ ਪੁੱਤਰ ਨੂੰ ਲੱਗੀ, ਜਿਸ ਦੀ ਮੌਕੇ ਤੇ ਮੌਤ ਹੋ ਗਈ। ਇਹ ਵੀ ਪੜ੍ਹੋ: ਚੱਲਦੀ ਰੇਲਗੱਡੀ ਹੇਠਾਂ ਪਟੜੀਆਂ 'ਤੇ ਡਿੱਗਿਆ ਬੁਜ਼ੁਰਗ, ਘਟਨਾ ਦੀ ਸੀਸੀਟੀਵੀ ਹੋਈ ਵਾਇਰਲ ਜ਼ੀਰਾ ਦੇ ਮਖੂ ਬਲਾਕ ਦੇ ਪਿੰਡ ਘੁੱਦੂਵਾਲਾ ਜਿੱਥੋਂ ਦਾ ਵਾਸੀ ਪਰਮਜੀਤ ਸਿੰਘ ਕਿ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਕੰਪਨੀ ਵਿਚ ਸਿਕਿਉਰਿਟੀ ਗਾਰਡ ਦੀ ਨੌਕਰੀ ਕਰਦਾ ਅਤੇ ਉਸਦਾ ਆਪਣੇ ਪਿਤਾ ਨਾਲ ਹੀ ਘਰੇਲੂ ਜ਼ਮੀਨ ਦਾ ਵਿਵਾਦ ਚੱਲ ਰਿਹਾ ਸੀ। ਜਦ ਵੀ ਉਹ ਛੁੱਟੀ ਤੇ ਆਉਂਦਾ ਤਾਂ ਪਿਓ ਪੁੱਤਰ ਦੀ ਇਸ ਗੱਲ ਤੇ ਤਕਰਾਰ ਹੋ ਜਾਂਦੀ, ਹਾਦਸੇ ਆਲੇ ਦਿਨ ਇਸ ਪਿਉ ਪੁੱਤ ਦੀ ਆਪਸੀ ਬਹਿਸ ਹੱਥੋਪਾਈ 'ਤੇ ਉਤਰ ਆਈ ਤਾਂ ਪਰਮਜੀਤ ਸਿੰਘ ਆਪਣੀ ਲਸੈਂਸੀ ਦੋਨਾਲੀ ਬੰਦੂਕ ਕੱਢ ਲਿਆਇਆ। ਜਿਸ ਨੂੰ ਰੋਕਣ ਲਈ ਪਰਮਜੀਤ ਦੇ ਤੇਰਾਂ ਸਾਲਾ ਪੁੱਤਰ ਮਹਿਕਪ੍ਰੀਤ ਨੇ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਗੋਲੀ ਚੱਲ ਗਈ ਅਤੇ ਮਾਹਿਲਪ੍ਰੀਤ ਦੀ ਛਾਤੀ ਵਿੱਚ ਲੱਗ ਗਈ, ਜਿਸ 'ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਵੀ ਪੜ੍ਹੋ: ਇਨਸਾਫ਼ ਲਈ ਪਾਣੀ ਦੀ ਟੈਂਕੀ 'ਤੇ ਚੜਿਆ ਨੌਜਵਾਨ, ਉਤਾਰਨ ਦੀ ਕੋਸ਼ਿਸ਼ 'ਚ ਲੱਗੀ ਪੁਲਿਸ ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸੰਦੀਪ ਸਿੰਘ ਮੰਡ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਦੋਸ਼ੀ ਪਰਮਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਪਾਸੋਂ ਉਸਦੀ ਲਸੰਸੀ ਦੋਨਾਲੀ ਬੰਦੂਕ ਵੀ ਬਜ਼ੇ ਵਿੱਚ ਲੈ ਲਈ। ਡੀਐਸਪੀ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਇਨਕੁਆਰੀ ਕਰਨ ਤੋਂ ਬਾਅਦ ਦੋਸ਼ੀ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। -PTC News