ਦੇਸ਼ 'ਚ ਕੋਰੋਨਾ ਦੇ 16,561 ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ : ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ (12 ਅਗਸਤ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਵਿਡ ਲਾਗ ਦੇ 16,561 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 18,053 ਲੋਕ ਕੋਵਿਡ ਨੂੰ ਮਾਤ ਦੇ ਕੇ ਤੰਦਰੁਸਤ ਵੀ ਹੋਏ ਹਨ ਤੇ 1,23,535 ਸਰਗਰਮ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੱਲ੍ਹ ਦੇ ਮੁਕਾਬਲੇ ਅੱਜ ਪਾਜ਼ੇਟਿਵ ਆਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਲਗਭਗ 200 ਮਰੀਜ਼ਾਂ ਦਾ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਕੱਲ੍ਹ (11 ਅਗਸਤ) ਦੇਸ਼ ਵਿੱਚ 16,299 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤੋਂ ਪਹਿਲਾਂ 9 ਅਗਸਤ ਨੂੰ ਦੇਸ਼ ਵਿੱਚ ਲਾਗ ਵਾਲੇ ਲੋਕਾਂ ਦੇ 12,751 ਮਾਮਲੇ ਸਨ। 8 ਅਗਸਤ ਨੂੰ 16167 ਨਵੇਂ ਕੇਸ, 7 ਅਗਸਤ ਨੂੰ 18,738 ਨਵੇਂ ਕੇਸ, 6 ਅਗਸਤ ਨੂੰ 19,406 ਨਵੇਂ ਕੇਸ, 4 ਅਗਸਤ ਨੂੰ 19,893 ਨਵੇਂ ਕੇਸ ਤੇ 3 ਅਗਸਤ ਨੂੰ 17,135 ਨਵੇਂ ਕੇਸ ਦਰਜ ਕੀਤੇ ਗਏ ਹਨ। ਰਾਜਧਾਨੀ ਵਿੱਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਮਾਹਰਾਂ ਅਨੁਸਾਰ ਤੇਜ਼ੀ ਨਾਲ ਫੈਲਣ ਵਾਲੀ ਲਾਗ ਦਾ ਸਭ ਤੋਂ ਵੱਡਾ ਕਾਰਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। 11 ਅਗਸਤ ਨੂੰ ਦਿੱਲੀ ਵਿੱਚ ਕੋਰੋਨਾ ਦੇ 2,726 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਜੇਕਰ ਅਸੀਂ ਸਿਹਤ ਵਿਭਾਗ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਅਗਸਤ ਦੇ ਪਹਿਲੇ 10 ਦਿਨਾਂ 'ਚ ਦਿੱਲੀ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ 19,760 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕੰਟੇਨਮੈਂਟ ਜ਼ੋਨਾਂ ਦੀ ਗਿਣਤੀ ਵਿੱਚ ਕਰੀਬ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 11 ਅਗਸਤ ਨੂੰ, ਮਹਾਰਾਸ਼ਟਰ ਵਿੱਚ ਕੋਵਿਡ ਸੰਕਰਮਿਤ ਦੇ 1,877 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਅੰਕੜੇ ਦੇ ਨਾਲ ਰਾਜ ਵਿੱਚ ਹੁਣ ਤੱਕ ਕੇਸਾਂ ਦੀ ਗਿਣਤੀ 80,66,243 ਹੋ ਗਈ ਹੈ। ਰਿਪੋਰਟ ਮੁਤਾਬਕ ਕੱਲ੍ਹ ਯਾਨੀ 11 ਅਗਸਤ ਨੂੰ ਇਨਫੈਕਸ਼ਨ ਕਾਰਨ ਪੰਜ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ 1,48,162 ਹੋ ਗਈ। ਇਹ ਵੀ ਪੜ੍ਹੋ : ਪਦਮਸ਼੍ਰੀ ਉਘੇ ਇਤਿਹਾਸਕਾਰ ਪ੍ਰੋ. ਜਗਤਾਰ ਸਿੰਘ ਗਰੇਵਾਲ ਦਾ ਦੇਹਾਂਤ