ਦੇਸ਼ 'ਚ ਪਿਛਲੇ 24 ਘੰਟਿਆਂ 'ਚ 1,67,059 ਨਵੇਂ ਮਾਮਲੇ, 1192 ਮੌਤਾਂ
ਚੰਡੀਗੜ੍ਹ: ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,67,059 ਨਵੇਂ ਮਾਮਲੇ ਸਾਹਮਣੇ ਆਏ ਹਨ ਉਥੇ ਹੀ 1192 ਲੋਕਾਂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ 2,54,076 ਮਰੀਜ਼ਾਂ ਦੀ ਰਿਕਵਰੀ ਹੋ ਗਈ ਹੈ। ਕੋਰੋਨਾ ਵਾਇਰਸ ਦੇ ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ 17,43,059 ਹੈ।ਰੋਜਾਨਾ ਦੀ ਪੌਜੀਟਿਵ ਦਰ 11.69 ਫੀਸਦੀ ਹੈ।ਭਾਰਤ ਵਿੱਚ ਕੋਰੋਨਾ ਵੈਕਸੀਨੇਸ਼ਨ 1,66,68,48,204 ਲੋਕਾਂ ਦੀ ਹੋਈ ਹੈ।
ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ 2415 ਨਵੇਂ ਕੇਸ ਸਾਹਮਣੇ ਆਏ ਹਨ।
ਕੋਰੋਨਾ ਵਾਇਰਸ ਨਾਲ 30 ਲੋਕਾਂ ਦੀ ਮੌਤ ਹੋ ਗਈ। ਪੰਜਾਬ ਵਿੱਚ 5478 ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ 10 ਮਰੀਜ਼ਾਂ ਦੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।India's daily cases drop below 2 lakh; the country reports 1,67,059 new #COVID19 cases, 1192 deaths and 2,54,076 recoveries in the last 24 hours Active case: 17,43,059 (4.20%) Daily positivity rate: 11.69% Total Vaccination : 1,66,68,48,204 pic.twitter.com/7yjkgUUMB8 — ANI (@ANI) February 1, 2022