ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 2 RPF ਜਵਾਨ, ਦੇਖ ਕੇ ਤੁਹਾਡੀ ਵੀ ਕੰਬ ਜਾਵੇਗੀ ਰੂਹ
ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 2 RPF ਜਵਾਨ, ਦੇਖ ਕੇ ਤੁਹਾਡੀ ਵੀ ਕੰਬ ਜਾਵੇਗੀ ਰੂਹ,ਕਰਤਾਰਪੁਰ: ਪੰਜਾਬ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।
ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਕਰਤਾਰਪੁਰ ਦੇ ਨੌਗਾਜ਼ਾ ਨੇੜੇ ਵਾਪਰਿਆ ਹੈ,ਜਿਥੇ ਇਕ ਟਰੱਕ ਅਤੇ ਕਾਰ ਦੀ ਆਪਸ 'ਚ ਟੱਕਰ ਹੋ ਗਈ।
ਇਸ ਹਾਦਸੇ ਦੌਰਾਨ ਆਲਟੋ ਕਾਰ 'ਚ ਸਵਾਰ 2 ਮੁਲਾਜ਼ਮਾਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਹੋਰ ਪੜ੍ਹੋ: ਇਟਲੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,12 ਵਿਦੇਸ਼ੀ ਕਾਮਿਆਂ ਦੀ ਹੋਈ ਮੌਤ
ਉਧਰ ਇਸ ਘਟਨਾ ਬਾਰੇ ਜਿਵੇਂ ਹੀ ਸਥਾਨਕ ਪੁਲਿਸ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
-PTC News