Wed, Nov 13, 2024
Whatsapp

ਪੋਸਟ-ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

Reported by:  PTC News Desk  Edited by:  Ravinder Singh -- March 29th 2022 06:59 PM
ਪੋਸਟ-ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਪੋਸਟ-ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਸਰਕਾਰ ਨੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ ਕੀਤੇ। ਕੈਬਨਿਟ ਮੰਤਰੀ ਨੇ ਕਿਹਾ, “ਮਾਰਚ 2022 ਤੱਕ ਦੇ ਬਕਾਇਆ ਨੂੰ ਕਲੀਅਰ ਕਰਦਿਆਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਤਹਿਤ 184 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਦੋਂ ਕਿ ਦਸੰਬਰ 2021 ਤੱਕ ਸ਼ਗਨ ਸਕੀਮ ਤਹਿਤ 30.16 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਵੇਂ ਕਿ ਵਿਭਾਗ ਦਾ ਚਾਰਜ ਸੰਭਾਲਣ ਮੌਕੇ ਇਸ ਨੂੰ ਕਲੀਅਰ ਕਰਨ ਦਾ ਵਾਅਦਾ ਕੀਤਾ ਸੀ।" ਪੋਸਟ-ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰਕੈਬਨਿਟ ਮੰਤਰੀ ਨੇ ਦੱਸਿਆ ਕਿ ਹਰ ਜ਼ਿਲ੍ਹੇ ਵਿੱਚ ਅੰਬੇਡਕਰ ਭਵਨ ਬਣਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਭਵਨਾਂ ਦੀ ਉਸਾਰੀ ਲਈ ਹੋਰ ਸਰਕਾਰੀ ਅਦਾਰਿਆਂ ਨਾਲ ਰਾਬਤਾ ਕਾਇਮ ਕਰਨ। ਪੋਸਟ-ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰਮੌਜੂਦਾ ਅੰਬੇਡਕਰ ਭਵਨਾਂ ਦੀ ਸਾਂਭ-ਸੰਭਾਲ ਦੀ ਲੋੜ ਉਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕੁਝ ਪੁਰਾਣੀਆਂ ਇਮਾਰਤਾਂ ਦੀ ਫੌਰੀ ਸਾਂਭ-ਸੰਭਾਲ ਦੀ ਲੋੜ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਅੰਬੇਡਕਰ ਭਵਨਾਂ ਦੀ ਉਸਾਰੀ ਅਤੇ ਸਾਂਭ-ਸੰਭਾਲ ਲਈ ਵਚਨਬੱਧ ਹੈ। ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਸਾਰੀਆਂ ਭਲਾਈ ਸਕੀਮਾਂ ਲਈ ਵਾਧੂ ਫੰਡ ਅਲਾਟ ਕਰਨ ਦਾ ਭਰੋਸਾ ਦਿੱਤਾ। ਪੋਸਟ-ਮੈਟ੍ਰਿਕ ਸਕਾਲਰਸ਼ਿਪ ਤੇ ਸ਼ਗਨ ਸਕੀਮ ਤਹਿਤ 214.16 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰਕੇਂਦਰੀ ਫੰਡ ਵਾਲੀਆਂ ਸਕੀਮਾਂ ਬਾਰੇ ਗੱਲ ਕਰਦਿਆਂ ਅੱਗੇ ਕਿਹਾ ਕਿ ਉਹ ਫੰਡ ਜਲਦੀ ਜਾਰੀ ਕਰਨ ਲਈ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਕੋਲ ਮਾਮਲਾ ਉਠਾਉਣਗੇ ਤਾਂ ਜੋ ਸਾਡੇ ਕਮਜ਼ੋਰ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਬੈਂਕਫਿੰਕੋ ਦੀਆਂ ਵੱਖ-ਵੱਖ ਕਰਜ਼ਾ ਸਕੀਮਾਂ ਜਿਵੇਂ ਕਿ ਡਾਇਰੈਕਟ ਲੋਨ ਸਕੀਮ, ਐਨ.ਬੀ.ਸੀ.ਐਫ.ਡੀ.ਸੀ., ਐਜੂਕੇਸ਼ਨ ਲੋਨ ਸਕੀਮ, ਮਾਈਕਰੋ ਫਾਇਨਾਂਸ ਸਕੀਮ, ਮਹਿਲਾ ਸਮ੍ਰਿਧੀ ਯੋਜਨਾ ਤੇ ਹੋਰ ਸਕੀਮਾਂ ਦਾ ਲਾਭ ਲੋਕਾਂ ਨੂੰ ਯਕੀਨੀ ਬਣਾਇਆ ਜਾਵੇ। ਇਹ ਵੀ ਪੜ੍ਹੋ : ਭਗਵੰਤ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰਨ ਦੀ ਗਾਰੰਟੀ


Top News view more...

Latest News view more...

PTC NETWORK