ਅਮਰੀਕਾ ਦੇ ਟੈਨੇਸੀ 'ਚ ਗੋਲੀਬਾਰੀ, 3 ਦੀ ਮੌਤ, 14 ਜ਼ਖਮੀ
ਚਟਾਨੂਗਾ: ਅਮਰੀਕਾ ਦੇ ਟੈਨੇਸੀ ਵਿੱਚ ਇੱਕ ਨਾਈਟ ਕਲੱਬ ਨੇੜੇ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਚਟਾਨੂਗਾ ਪੁਲਿਸ ਮੁਖੀ ਸੀ ਮਰਫੀ ਨੇ ਕਿਹਾ ਕਿ ਗੋਲੀਬਾਰੀ ਤੋਂ ਬਚਦੇ ਹੋਏ 14 ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਤਿੰਨ ਵਾਹਨਾਂ ਨਾਲ ਟਕਰਾ ਗਏ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ 16 ਪੀੜਤ ਬਾਲਗ ਸਨ, ਇੱਕ ਨਾਬਾਲਗ ਸੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਸੀ। ਮਰਫੀ ਨੇ ਕਿਹਾ ਕਿ ਸ਼ਨੀਵਾਰ-ਐਤਵਾਰ ਦੁਪਹਿਰ 2:42 ਵਜੇ ਇੱਕ ਨਾਈਟ ਕਲੱਬ ਦੇ ਨੇੜੇ ਮੈਕਕੁਲੀ ਐਵੇਨਿਊ 'ਤੇ ਗੋਲੀਬਾਰੀ ਦੀ ਸੂਚਨਾ ਮਿਲੀ ਜਦੋਂ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਕਿ ਕਈ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਤੁਰੰਤ ਲੋਕਾਂ ਦੀ ਮਦਦ ਕਰਕੇ ਮੌਕੇ ਨੂੰ ਸੁਰੱਖਿਅਤ ਕਰਵਾਇਆ। ਉਨ੍ਹਾਂ ਕਿਹਾ ਕਿ ਇੱਥੇ ਬਹੁਤ ਸਾਰੇ ਬੰਦੂਕਧਾਰੀ ਸਨ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਸਾਂਝੀ ਕਰਨ। ਪੁਲਿਸ ਅਨੁਸਾਰ ਅਜੇ ਵੀ ਕਈ ਦੀ ਹਾਲਤ ਨਾਜ਼ੁਕ ਬਣੀ ਹੋਈ। ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇ ਸ਼ੱਕੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ ਤਾਂ ਕਿ ਜਲਦ ਤੋਂ ਜਲਦ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਜਾ ਸਕੇ।ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਜਨਤਕ ਥਾਵਾਂ ਉਤੇ ਗੋਲੀਬਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਬੀਤੇ ਦਿਨ ਇਕ ਸ਼ਮਸ਼ਾਨਘਾਟ ਵਿੱਚ ਫਾਇਰਿੰਗ ਦੌਰਾਨ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਅਮਰੀਕਾ ਵਿੱਚ ਸਕੂਲ ਵਿੱਚ ਵਿਅਕਤੀ ਨੇ ਗੋਲੀਬਾਰੀ ਕਰ ਕੇ ਕਈ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਹਾਲਾਂਕਿ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਉਸ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਹ ਵੀ ਪੜ੍ਹੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਗ੍ਰਿਫ਼ਤਾਰੀ