ਲਹਿੰਦੇ ਪੰਜਾਬ 'ਚ ਵਾਪਰਿਆ ਵੱਡਾ ਸੜਕੀ ਹਾਦਸਾ, 30 ਲੋਕਾਂ ਦੀ ਮੌਤ
ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿਚ ਇਕ ਹਾਈਵੇ 'ਤੇ ਯਾਤਰੀ ਬੱਸ ਅਤੇ ਟਰੱਕ ਵਿਚ ਜਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਦੇ ਬਾਹਰ ਖੇਤੀਬਾੜੀ ਕਾਨੂੰਨਾਂ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ
ਜ਼ਖਮੀਆਂ ਵਿਚ ਸਭ ਤੋਂ ਜ਼ਿਆਦਾ ਉਹ ਕਾਮੇ ਹਨ ਜੋ ਈਦ-ਉਲ-ਅਜ਼ਹਾ ਮਨਾਉਣ ਲਈ ਆਪਣੇ ਪਿੰਡ ਜਾ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸਿਆਲਕੋਟ ਤੋਂ ਰਾਜਨਪੁਰ ਜਾ ਰਹੀ ਸੀ, ਇਹ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਦੇ ਤੌਨਸਾ ਬਾਈਪਾਸ ਨੇੜੇ ਸਿੰਧ ਰਾਜ ਮਾਰਗ 'ਤੇ ਹਾਦਸੇ ਦਾ ਸ਼ਿਕਾਰ ਹੋਈ। ਬੱਸ ਵਿਚ ਸਵਾਰ ਜ਼ਿਆਦਾਤਰ ਲੋਕ ਕਾਮੇ ਸਨ ਜੋ ਈਦ-ਉਲ-ਅਜ਼ਹਾ ਮਨਾਉਣ ਲਈ ਆਪਣੇ ਪਿੰਡ ਜਾ ਰਹੇ ਸਨ।
ਪੜੋ ਹੋਰ ਖਬਰਾਂ: ਲੁਧਿਆਣਾ: ਗੱਤਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ 18 ਲੋਕਾਂ ਦੀ ਮੌਤ ਹੋ ਗਈ ਸੀ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਪੁਸ਼ਟੀ ਕੀਤੀ ਹੈ ਕਿ ਡੇਰਾ ਗਾਜ਼ੀ ਖਾਨ ਨੇੜੇ ਹੋਏ ਹਾਦਸੇ ਵਿੱਚ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਸੀ।
ਪੜੋ ਹੋਰ ਖਬਰਾਂ: ਇਸ ਦੇਸ਼ ਨੇ 12-15 ਸਾਲ ਦੇ ਬੱਚਿਆਂ ਲਈ ਕੋਰੋਨਾ ਟੀਕਾਕਰਨ ਦੀ ਕੀਤੀ ਸ਼ੁਰੂਆਤ
-PTC News