ਰਾਜਧਾਨੀ ਦਿੱਲੀ 'ਚ ਕੋਰੋਨਾ ਦੇ 4044 ਨਵੇਂ ਕੇਸ, 25 ਨੇ ਤੋੜਿਆ ਦਮ
ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਪ੍ਰਕੋਪ ਵਿਸ਼ਵ ਭਰ ਵਿੱਚ ਜਾਰੀ ਹੈ।ਉੱਥੇ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੇਸ ਦਿਨੋਂ ਦਿਨ ਵੱਧਦੇ ਜਾ ਰਹੇ ਹਨ।ਦੇਸ ਦੀ ਰਾਜਧਾਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 4044 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ 8024 ਮਰੀਜ਼ ਸਿਹਤਯਾਬ ਹੋ ਗਏ ਹਨ। ਦਿੱਲੀ ਵਿੱਚ 25 ਮਰੀਜ਼ਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ।ਰਾਜਧਾਨੀ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29152 ਹੈ। ਉੱਥੇ ਹੀ ਪੌਜ਼ੀਟਿਵਿਟੀ ਦਰ 8.60 ਫੀਸਦੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 2,51,209 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ 15.88 ਫੀਸਦੀ 'ਤੇ ਆ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਨਾਲ 627 ਮੌਤਾਂ ਅਤੇ ਵਾਇਰਸ ਤੋਂ 3,47,443 ਰਿਕਵਰੀ ਵੀ ਹੋਈ ਹੈ। ਦੇਸ਼ ਵਿੱਚ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 164.44 ਕਰੋੜ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਵੀ ਪੜ੍ਹੋ:1947 ਤੋਂ ਬਾਅਦ ਮਿਲਣਗੇ ਦੋ ਭਰਾਵਾਂ ਦੇ ਪਰਿਵਾਰ -PTC News