Wed, Nov 13, 2024
Whatsapp

ਆਮ ਆਦਮੀ ਕਲੀਨਿਕ 'ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਜੌੜਾਮਾਜਰਾ

Reported by:  PTC News Desk  Edited by:  Ravinder Singh -- July 26th 2022 01:49 PM
ਆਮ ਆਦਮੀ ਕਲੀਨਿਕ 'ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਜੌੜਾਮਾਜਰਾ

ਆਮ ਆਦਮੀ ਕਲੀਨਿਕ 'ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਜੌੜਾਮਾਜਰਾ

ਚੰਡੀਗੜ੍ਹ : ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਥੇ ਪ੍ਰੈਸ ਕਾਨਫਰੰਸ ਕਰ ਕੇ ਮੁਹੱਲਾ ਕਲੀਨਿਕਾਂ ਸਬੰਧੀ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀ 15 ਅਗਸਤ ਨੂੰ 75 ਆਮ ਆਦਮੀ ਕਲੀਨਿਆਂ ਨੂੰ ਲੋਕਾਂ ਦੇ ਹਵਾਲੇ ਕਰੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਹਰ ਜ਼ਿਲ੍ਹੇ ਅਤੇ ਹਰ ਮੁਹੱਲੇ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਇਸ ਦੇ ਨਾਲ ਹੀ ਹਰ ਤਰ੍ਹਾਂ ਦੀ ਦਵਾਈ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਸਿਹਤ ਸਹੂਲਤਾਂ ਵਿੱਚ ਸੁਧਾਰ ਅੱਗੇ ਵੀ ਜਾਰੀ ਰਹੇਗੀ। ਆਮ ਆਦਮੀ ਕਲੀਨਿਕ 'ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਜੌੜਾਮਾਜਰਾਜੌੜਾਮਾਜਰਾ ਨੇ ਕਿਹਾ ਕਿ ਆਮ ਆਮਦੀ ਕਲੀਨਿਕ ਵਿੱਚ 4 ਲੋਕਾਂ ਦਾ ਸਟਾਫ ਮੌਜੂਦ ਰਹੇਗਾ ਅਤੇ ਮਾਹਿਰ ਡਾਕਟਰ ਵੀ ਮੌਜੂਦ ਰਹੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਾਰ ਲੋਕਾਂ ਨੂੰ ਇਲਾਜ ਲਈ ਬਹੁਤ ਦੂਰ ਜਾਣਾ ਪੈਂਦਾ ਹੈ। ਇਸ ਲਈ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਉਪਲਬਧ ਕਰਵਾਈਆਂ ਜਾਣ। ਆਮ ਆਦਮੀ ਕਲੀਨਿਕ 'ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਜੌੜਾਮਾਜਰਾਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਕੰਮ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੰਜਾਬ ਦੇ ਸਾਰੇ ਲੋਕਾਂ ਦੀ ਪਹੁੰਚ ਤੱਕ ਇਲਾਜ ਨਹੀਂ ਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਲੋਕਾਂ ਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਵੱਡਾ ਹਸਪਤਾਲ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਛੋਟੀ-ਮੋਟੀ ਬਿਮਾਰੀ ਜਿਵੇ ਖੰਘ, ਜ਼ੁਕਾਮ, ਬੁਖਾਰ ਜਾਂ ਬੀਪੀ, ਸ਼ੂਗਰ ਚੈਕ ਕਰਵਾਉਣੀ ਹੈ। ਇਸ ਲਈ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲੈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਆਮ ਆਦਮੀ ਕਲੀਨਿਕ 'ਚ 41 ਟੈਸਟ ਤੇ ਦਵਾਈਆਂ ਮਿਲਣਗੀਆਂ ਮੁਫ਼ਤ : ਜੌੜਾਮਾਜਰਾਇਸ ਤਰ੍ਹਾਂ ਲੋਕਾਂ ਦੀ ਖੱਜਲ-ਖੁਆਰੀ ਵੀ ਘਟੇਗੀ। ਸੇਵਾ ਕੇਂਦਰਾਂ ਨੂੰ ਆਮ ਆਮ ਕਲੀਨਿਕ ਵਿੱਚ ਬਦਲਣ ਉਤੇ 18 ਲੱਖ ਦੀ ਮੁਰੰਮਤ ਦੇ ਸਵਾਲ ਉਪਰ ਮੰਤਰੀ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਇਲਾਵਾ ਜੌੜਾਮਾਜਰਾ ਮੀਡੀਆ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਮੁਹੱਲਾ ਕਲੀਨਿਕ ਨੂੰ ਲੈ ਕੇ ਭ੍ਰਿਸ਼ਟਾਚਾਰ ਦਾ ਖ਼ਦਸ਼ਾ ਪ੍ਰਗਟਾ ਰਹੀਆਂ ਹਨ। ਇਹ ਵੀ ਪੜ੍ਹੋ : ਕਾਰਗਿਲ ਯੁੱਧ ਦੀ ਅੱਜ 23ਵੀਂ ਬਰਸੀ: CM ਮਾਨ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ


Top News view more...

Latest News view more...

PTC NETWORK