Wed, Nov 13, 2024
Whatsapp

ਹਰੇਕ ਬਿੱਲ ’ਤੇ ਮਿਲਣਗੇ 600 ਯੂਨਿਟ ਮੁਫਤ, 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ

Reported by:  PTC News Desk  Edited by:  Ravinder Singh -- July 16th 2022 07:57 PM
ਹਰੇਕ ਬਿੱਲ ’ਤੇ ਮਿਲਣਗੇ 600 ਯੂਨਿਟ ਮੁਫਤ,  51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ

ਹਰੇਕ ਬਿੱਲ ’ਤੇ ਮਿਲਣਗੇ 600 ਯੂਨਿਟ ਮੁਫਤ, 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋ

ਚੰਡੀਗੜ੍ਹ : ਪੰਜਾਬ ਕੈਬਨਿਟ ਨੇ 600 ਯੂਨਿਟ ਬਿਜਲੀ ਮੁਆਫ਼ੀ ਦੇਣ ਉਤੇ ਮੋਹਰ ਲਾ ਦਿੱਤੀ ਹੈ। ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੇ ਫ਼ੈਸਲੇ ਨਾਲ ਲਗਭਗ ਸਤੰਬਰ ਮਹੀਨ ਤੋਂ ਸੂਬੇ ਦੇ 51 ਲੱਖ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਉਤੇ ਇਕ ਹੋਰ ਖੁਸ਼ਖਬਰੀ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਲਿਖਿਆ ਹੈ 'ਬਿਜਲੀ ਗਰੰਟੀ ਸਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ। 1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਖੁਸ਼ਖਬਰੀ ਹੈ ਕਿ ਲਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ। ਉਨ੍ਹਾਂ ਨੇ ਲਿਖਿਆ ਕਿ ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ। ਇਸ ਤੋਂ ਪਹਿਲਾਂ ਮੁਫ਼ਤ ਬਿਜਲੀ ਉਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਆਖਿਆ ਹੈ ਕਿ ਬਗੈਰ ਸ਼ਰਤ ਸਭ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਹਰੇਕ ਬਿੱਲ ’ਤੇ ਮਿਲਣਗੇ 600 ਯੂਨਿਟ ਮੁਫਤ, ਸਤੰਬਰ ਮਹੀਨੇ 'ਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਪਤਕਾਰਾਂ ਵੱਲੋਂ ਸਤੰਬਰ ਮਹੀਨੇ ਵਿੱਚ ਅਦਾ ਕੀਤੇ ਜਾਣ ਵਾਲੇ ਬਿੱਲ ਦੀ ਰਕਮ ਜ਼ੀਰੋ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨਾਲ ਸੂਬੇ ਭਰ ਦੇ ਲਗਭਗ 51 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ ਕਿਉਂ ਜੋ ਉਨ੍ਹਾਂ ਨੂੰ ਆਪਣੀ ਬਿਜਲੀ ਦੀ ਵਰਤੋਂ ਲਈ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ ਹੁਣ ਤੱਕ ਹਰ ਮਹੀਨੇ ਬਿਜਲੀ ਦਰਾਂ ਦੇ ਰੂਪ ਵਿੱਚ ਕਾਫੀ ਪੈਸਾ ਖਰਚ ਕਰਨਾ ਪੈਂਦਾ ਹੈ। ਹਰੇਕ ਬਿੱਲ ’ਤੇ ਮਿਲਣਗੇ 600 ਯੂਨਿਟ ਮੁਫਤ, ਸਤੰਬਰ ਮਹੀਨੇ 'ਚ 51 ਲੱਖ ਪਰਿਵਾਰਾਂ ਦਾ ਬਿਜਲੀ ਬਿੱਲ ਆਵੇਗਾ ਜ਼ੀਰੋਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਕਿੱਲੋਵਾਟ ਦੀ ਸ਼ਰਤ ਲਾਈ ਗਈ ਸੀ ਪਰ ਹੁਣ ਇਹ ਸ਼ਰਤ ਅੜਿੱਕਾ ਨਹੀਂ ਬਣੇਗੀ। ਮਾਨ ਨੇ ਆਖਿਆ ਹੈ ਕਿ ਹੁਣ ਕਿਲੋਵਾਟ ਦੀ ਕੋਈ ਸ਼ਰਤ ਨਹੀਂ ਹਨ। ਪ੍ਰਤੀ ਮਹੀਨਾ 300 ਯੂਨਿਟ ਤੇ ਹਰ ਬਿੱਲ (ਦੋ ਮਹੀਨਿਆਂ ਬਾਅਦ) ਉਤੇ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਪਹਿਲਾਂ ਸ਼ਰਤ ਸੀ ਕਿ ਇਕ ਕਿਲੋਵਾਟ ਵਾਲੇ ਮੀਟਰ ਉਤੇ ਰਾਹਤ ਮਿਲੇਗੀ ਪਰ ਹੁਣ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਅਜਿਹੀ ਕੋਈ ਸ਼ਰਤ ਨਹੀਂ ਹੋਵੇਗੀ। ਇਹ ਵੀ ਪੜ੍ਹੋ : ਨਕਲੀ ਬੀਜ ਕਾਰਨ ਕਿਸਾਨ ਨੇ 60 ਏਕੜ ਮੂੰਗੀ ਵਾਹੀ, ਸ਼੍ਰੋਮਣੀ ਅਕਾਲੀ ਦਲ ਨੇ ਮੁਆਵਜ਼ੇ ਦੀ ਕੀਤੀ ਮੰਗ

Top News view more...

Latest News view more...

PTC NETWORK