ਕੋਰੋਨਾ ਦਾ ਵੱਧ ਰਿਹਾ ਕਹਿਰ , ਪੰਜਾਬ ਸਣੇ 70 ਜ਼ਿਲ੍ਹਿਆਂ 'ਤੇ ਮੰਡਰਾਇਆ ਖ਼ਤਰਾ
ਦੇਸ਼ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਲਗਾਤਾਰ ਵਧਦੀ ਹੀ ਜਾ ਰਹੀ ਹੈ। ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀa ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਬੁੱਧਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2039 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 35 ਦੀ ਕੋਰੋਨਾ ਕਾਰਣ ਮੌਤ ਹੋਈ ਹੈ।
ਹੁਣ ਤੱਕ ਰਾਜ 'ਚ 203049 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 6172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 33792 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2039 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 5460889 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਅੱਜ ਸਿਹਤ ਵਿਭਾਗ ਦੇ ਸਚਿਵ ਰਾਜੇਸ਼ ਭੂਸ਼ਨ ਨੇ ਦੱਸਿਆ ਕਿ ਹੁਣ ਤੱਕ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ , ਦੇਸ਼ ਵਿਚ ਪਿਛਲੇ 15 ਦਿਨਾਂ 'ਚ ਕੋਰੋਨਾ ਦੇ ਸਭ ਤੋਂ ਵੱਧ ਕੇਸ ਹਨ ਜਿਸ ਨੇ ਡਰ ਵੀ ਵਧਾਇਆ ਹੈ।LIVE NOW? Media briefing on actions taken, preparedness and updates on #COVID19#IndiaFightsCorona #Unite2FightCorona https://t.co/V0TvH0bMDO — #IndiaFightsCorona (@COVIDNewsByMIB) March 17, 2021