ਪੰਜਾਬ 'ਚ ਕੋਵਿਡ-19 ਦੇ 777 ਨਵੇਂ ਮਾਮਲੇ ਆਏ ਸਾਹਮਣੇ, ਪੌਜ਼ਟਿਵ ਦਰ 2.68%
Punjab Coronavirus Update: ਪੰਜਾਬ ਵਿੱਚ ਐਤਵਾਰ ਨੂੰ ਕੋਵਿਡ-19 ਦੇ 777 ਨਵੇਂ ਮਾਮਲੇ ਸਾਹਮਣੇ ਆਏ ਅਤੇ ਸੂਬੇ ਵਿੱਚ ਪੌਜ਼ਟਿਵ ਦਰ 2.68 ਫੀਸਦੀ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ 22 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਪੰਜਾਬ ਸਰਕਾਰ ਦੇ ਅਪਡੇਟ ਦੇ ਨਾਲ, ਐਕਟਿਵ ਕੇਸਾਂ ਦੀ ਦਰ 10,351 ਤੱਕ ਪਹੁੰਚ ਗਿਆ ਹੈ ਅਤੇ ਹੁਣ ਤੱਕ ਕੁੱਲ ਮੌਤਾਂ ਦੀ ਗਿਣਤੀ 17,436 ਹੈ। ਇਸ ਦੌਰਾਨ, ਆਕਸੀਜਨ ਸਪੋਰਟ 'ਤੇ ਮਰੀਜ਼ਾਂ ਦੀ ਗਿਣਤੀ 628 ਹੈ ਅਤੇ ਜੋ ਮਰੀਜ਼ ਗੰਭੀਰ ਹਨ ਅਤੇ ਵੈਂਟੀਲੇਟਰ 'ਤੇ ਹਨ, ਉਨ੍ਹਾਂ ਦੀ ਗਿਣਤੀ 62 ਹੈ।
ਐਸਏਐਸ ਨਗਰ (122) ਵਿੱਚ ਪੰਜਾਬ ਵਿੱਚ ਕੋਵਿਡ-19 ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਇਸ ਤੋਂ ਬਾਅਦ ਲੁਧਿਆਣਾ (94) ਅਤੇ ਜਲੰਧਰ (87) ਮਾਮਲੇ ਸਾਹਮਣੇ ਆਏ ਹਨ। ਉੱਚ ਪੌਜ਼ਟਿਵ ਦਰ ਵਾਲੇ ਹੋਰ ਜ਼ਿਲ੍ਹੇ ਹੁਸ਼ਿਆਰਪੁਰ ਸਨ, ਜਿਨ੍ਹਾਂ ਵਿੱਚ ਕੋਵਿਡ ਦੇ 70 ਕੇਸ ਅਤੇ ਪਠਾਨਕੋਟ ਵਿੱਚ 45 ਮਾਮਲੇ ਸਾਹਮਣੇ ਆਏ ਹਨ।
ਇਸ ਦੇ ਨਾਲ ਹੀ ਪੰਜਾਬ ਵਿੱਚ ਕੋਵਿਡ ਨਾਲ 22 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਠਾਨਕੋਟ, ਪਟਿਆਲਾ, ਸੰਗਰੂਰ, ਐਸਏਐਸ ਨਗਰ ਅਤੇ ਐਸਬੀਐਸ ਨਗਰ ਆਦਿ ਸ਼ਾਮਿਲ ਹਨ।
ਇਸ ਤੋਂ ਇਲਾਵਾ, ਪੰਜਾਬ ਵਿੱਚ 2,697 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਸੂਬੇ ਵਿੱਚ ਕੁੱਲ 2,25,488 ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਗਈਆਂ। ਐਤਵਾਰ ਨੂੰ, 11,871 ਲੋਕਾਂ ਨੂੰ ਸਾਵਧਾਨੀ ਦੀਆਂ ਖੁਰਾਕਾਂ ਦਿੱਤੀਆਂ ਗਈਆਂ, ਜਿਸ ਨਾਲ ਕੁੱਲ ਸਾਵਧਾਨੀ ਦੀਆਂ ਖੁਰਾਕਾਂ ਦੀ ਗਿਣਤੀ 2,71,038 ਹੋ ਗਈ।
ਪੰਜਾਬ ਸਰਕਾਰ ਦੇ ਬੁਲੇਟਿਨ ਅਨੁਸਾਰ ਐਤਵਾਰ ਨੂੰ 1,03,929 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਜਦਕਿ 1,21,559 ਨੂੰ ਦੂਜੀ ਖੁਰਾਕ ਦਿੱਤੀ ਗਈ। ਦਿਨ ਭਰ ਲਏ ਗਏ ਕੋਰੋਨਾ ਜਾਂਚ ਦੇ ਸੈਂਪਲ ਦੀ ਕੁੱਲ ਸੰਖਿਆ 29,653 ਹੈ ਜਿਸ ਵਿੱਚ 29,017 ਕੋਵਿਡ ਟੈਸਟ ਕੀਤੇ ਜਾ ਰਹੇ ਹਨ। ਇਸ ਦੇ ਨਾਲ, ਸੂਬੇ ਵਿੱਚ ਹੁਣ ਤੱਕ ਕੁੱਲ 7,52,001 ਲੋਕਾਂ ਦੇ ਟੈਸਟ ਰਿਪੋਰਟ ਪੌਜ਼ਟਿਵ ਦਰਜ ਕੀਤੀ ਗਈ ਹੈ।
ਇਥੇ ਪੜ੍ਹੋ ਹੋਰ ਖ਼ਬਰਾਂ: Corona Update: ਕੋਰੋਨਾ ਦੇ ਮਾਮਲਿਆਂ 'ਚ 22 ਫੀਸਦੀ ਆਈ ਗਿਰਾਵਟ, 83,876 ਨਵੇਂ ਕੇਸ ਆਏ ਸਾਹਮਣੇ
-PTC News