ਲੁਧਿਆਣਾ ਦੇ ਸਿਵਲ ਹਸਪਤਾਲ 'ਚ 14 ਸਾਲਾ ਲੜਕੇ ਦੇ ਕਤਲ ਦੇ ਦੋਸ਼ 'ਚ 8 ਦੋਸ਼ੀ ਗ੍ਰਿਫਤਾਰ
ਲੁਧਿਆਣਾ, 19 ਜੁਲਾਈ: ਲੁਧਿਆਣਾ ਦੇ ਸਿਵਲ ਹਸਪਤਾਲ 'ਚ 14 ਸਾਲਾ ਲੜਕੇ 'ਤੇ ਹਮਲਾ ਕਰਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਰੇ 8 ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਵੀ ਪੜ੍ਹੋ: ਮਾਈਨਿੰਗ ਮਾਫੀਆ ਬੇਖੌਫ਼, ਡੀਐਸਪੀ ਨੂੰ ਟਰੱਕ ਥੱਲੇ ਕੁਚਲਿਆ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਦੱਸਿਆ ਕਿ ਈਡਬਲਿਊਐਸ ਕਲੋਨੀ ਵਿੱਚ ਦੋ ਗੁੱਟਾਂ ਵਿੱਚ ਝੜਪ ਹੋ ਗਈ ਸੀ। ਜਿੱਥੇ ਉਹ ਕੁਝ ਸਮੇਂ ਤੱਕ ਲੜਦੇ ਰਹੇ ਸਨ। ਉਨ੍ਹਾਂ ਦੱਸਿਆ ਕਿ 15 ਜੁਲਾਈ ਨੂੰ ਲੜਾਈ ਤੋਂ ਬਾਅਦ ਸਮਝੌਤਾ ਹੋ ਗਿਆ ਸੀ। ਇਸ ਦੌਰਾਨ ਮ੍ਰਿਤਕ ਸਾਵਨ ਕੁਮਾਰ ਆਪਣੇ ਭਰਾ ਨਾਲ ਸਿਵਲ ਹਸਪਤਾਲ ਇਲਾਜ ਲਈ ਆਇਆ ਹੋਇਆ ਸੀ ਤਾਂ ਹਸਪਤਾਲ ਦੀ ਐਮਰਜੈਂਸੀ 'ਚ ਪੁੱਜੇ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੇ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ, ਜਦੋਂ ਕਿ ਅੱਜ 5 ਹੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਅਗਲੇ ਦਿਨ ਹਸਪਤਾਲ ਦੀ ਐਸਐਮਓ ਡਾ. ਅਮਰਜੀਤ ਕੌਰ ਨੇ ਦੱਸਿਆ ਸੀ ਕਿ ਦੇਰ ਰਾਤ ਇੱਕ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਦੀ ਐਮਰਜੈਂਸੀ ਵਿੱਚ ਲਿਆਂਦਾ ਗਿਆ ਸੀ। ਉਸ ਦੇ ਪਿੱਛੇ ਕਰੀਬ 4 ਲੋਕ ਆਏ ਜਿਨ੍ਹਾਂ ਕੋਲ ਹਥਿਆਰ ਸਨ ਅਤੇ ਉਨ੍ਹਾਂ ਨੇ ਨੌਜਵਾਨ 'ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 14 ਸਾਲਾ ਸ਼ਵਨ ਕੁਮਾਰ ਵਜੋਂ ਹੋਈ ਸੀ। ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਬਾਹਰ ਪ੍ਰਦਰਸ਼ਨ ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਹਮਲਾਵਰ ਜਿਵੇਂ ਹੀ ਹਸਪਤਾਲ 'ਚ ਦਾਖਲ ਹੋਏ ਤਾਂ ਉਨ੍ਹਾਂ ਨੇ ਉੱਥੇ ਜ਼ਬਰਦਸਤ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਸਾਥੀ 'ਤੇ ਵੀ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਦੀ ਉਂਗਲੀ ਕੱਟੀ ਗਈ ਸੀ। ਇਸ ਘਟਨਾ ਨਾਲ ਹਸਪਤਾਲ 'ਚ ਹੜਕੰਪ ਮੱਚ ਗਿਆ ਸੀ। ਦੱਸ ਦੇਈਏ ਕਿ ਹਸਪਤਾਲ 'ਚ ਹੀ ਇੱਕ ਪੁਲਿਸ ਚੌਕੀਂ ਵੀ ਹੈ। ਇਸਤੇ ਡਾ. ਕੌਸਤੁਭ ਸ਼ਰਮਾ ਨੇ ਕਿਹਾ ਸੀ ਕਿ ਹਸਪਤਾਲ ਵਿੱਚ ਸੁਰੱਖਿਆ ਸਬੰਧੀ ਉਨ੍ਹਾਂ ਕੋਲ ਸਟਾਫ਼ ਦੀ ਕੁਝ ਕਮੀ ਹੈ, ਜਿਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। -PTC News