ਲੱਸੀ ਪੀਣ ਨਾਲ 8 ਜਣੇ ਹੋਏ ਬਿਮਾਰ, ਜ਼ੇਰੇ ਇਲਾਜ
ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁੱਟਰ ਗਹਿਰੀ ਵਿੱਚ ਮਿਸਤਰੀ ਦਾ ਕੰਮ ਕਰਦੇ 8 ਵਿਅਕਤੀ ਲੱਸੀ ਪੀਣ ਤੋਂ ਬਾਅਦ ਗੰਭੀਰ ਰੂਪ ਵਿੱਚ ਬਿਮਾਰ ਹੋਏ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਗਹਿਰੀ ਬੁੱਟਰ ਵਿਖੇ 8 ਵਿਅਕਤੀਆਂ ਦੇ ਲੱਸੀ ਪੀਣ ਨਾਲ ਬਿਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਗਹਿਰੀ ਬੁੱਟਰ ਵਿਖੇ ਫੈਕਟਰੀ ਵਿੱਚ ਕੰਮ ਕਰ ਰਹੇ ਅੱਠ ਮਜ਼ਦੂਰ ਲੱਸੀ ਪੀਣ ਤੋਂ ਕੁਝ ਹੀ ਦੇਰ ਬਾਅਦ ਗੰਭੀਰ ਬਿਮਾਰ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸਾਰੇ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉੱਥੇ ਹੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਵੇਰ ਸਮੇਂ ਲੱਸੀ ਪੀਤੀ ਸੀ, ਜਿਸ ਤੋਂ ਬਾਅਦ ਅਚਾਨਕ ਉਨ੍ਹਾਂ ਦੀ ਹਾਲਤ ਖ਼ਰਾਬ ਹੋ ਗਈ। ਸਾਰਿਆਂ ਨੂੰ ਘਬਰਾਹਟ ਮਹਿਸੂਸ ਹੋਣ ਲੱਗ ਪਈ। ਇਸ ਤੋਂ ਬਾਅਦ ਫੈਕਟਰੀ ਵਾਲੇ ਲੋਕਾਂ ਨੂੰ ਉਨ੍ਹਾਂ ਨੇ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਾਰਿਆਂ ਦੀ ਹਾਲਤ ਸਥਿਰ ਹੈ। ਜ਼ਿਕਰਯੋਗ ਹੈ ਕਿ ਹਸਪਤਾਲ ਵਿੱਚ ਦਾਖ਼ਲ ਹੋਣ ਵਾਲੇ ਅੱਠ ਵਿਅਕਤੀਆਂ ਵਿੱਚ 5 ਮਰਦ ਅਤੇ 3 ਔਰਤਾਂ ਸ਼ਾਮਲ ਹਨ। ਇਹ ਵੀ ਪੜ੍ਹੋ : ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਦੀ ਅਰਜ਼ੀ ਰੱਦ