DSGMC ਦਾ 2 ਮੈਂਬਰੀ ਵਫ਼ਦ ਪਹੁੰਚਿਆਂ ਭੋਪਾਲ, ਸਿਕਲੀਗਰ ਸਿੱਖਾਂ ਦੇ ਮੁੱਦਿਆਂ ਨੂੰ ਲੈ ਕੇ CM ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2 ਮੈਂਬਰੀ ਵਫ਼ਦ ਭੋਪਾਲ ਪਹੁੰਚਿਆ ਹੈ। ਭੋਪਾਲ ਵਿੱਚ ਸਿੱਖ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। ਸਿੱਖ ਵਫ਼ਦ ਦੇ ਨਾਲ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਹਨ। ਇਹ ਵਫ਼ਦ ਮੱਧ ਪ੍ਰਦੇਸ਼ ਵਿੱਚ ਰਹਿੰਦੇ ਸਿਕਲੀਗਰ ਸਿੱਖਾਂ ਦੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇੇ ਗਏ ਵਫ਼ਦ ਵਿੱਚ ਜਗਦੀਪ ਸਿੰਘ ਕਾਹਲੋਂ ਅਤੇ ਸਰਬਜੀਤ ਸਿੰਘ ਵਿਰਕ ਹਨ। ਭੋਪਾਲ ਸਥਿਤ ਗੁਰਦੁਆਰਾ ਨਾਨਕਸਰ ਵਿਖੇ ਨਤਮਸਤਕ ਹੋਏ ਹਨ। ਦੱਸ ਦੇਈਏ ਕਿ ਮੱਧ ਪ੍ਰਦੇਸ਼ ਵਿੱਚ ਸਿਕਲੀਗਰ ਸਿੱਖਾਂ ਦੀ ਘੱਟ ਗਿਣਤੀ ਹੋਣ ਕਰਕੇ ਅੱਤਿਆਚਾਰ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ਵਿੱਚ ਮੱਧ ਪ੍ਰਦੇਸ਼ ਦੇ ਬੜਵਾਨੀ ਜ਼ਿਲ੍ਹੇ ਦੇ ਪਲਸੂਦ ਇਲਾਕੇ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਇੱਕ ਸਿਕਲੀਗਰ ਸਿੱਖ ਨੂੰ ਪੁਲਿਸ ਅਫ਼ਸਰ ਵੱਲੋਂ ਕੇਸਾਂ ਨਾਲ ਘਸੀਟਿਆ ਜਾ ਰਿਹਾ ਹੈ। ਉਸ ਸਿੱਖ ਤੇ ਉਸ ਦੇ ਸਾਥੀ ਨਾਲ ਕੁੱਟਮਾਰ ਵੀ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਮੱਧ ਪ੍ਰਦੇਸ਼ ਦੇ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਵੀ ਕੀਤਾ ਸੀ। ਇਹ ਵੀ ਪੜ੍ਹੋ:ਗੁੰਡਾ ਟੈਕਸ ਵਸੂਲਣ ਮਾਮਲੇ 'ਚ ਟਰੱਕ ਯੂਨੀਅਨ ਦਾ ਪ੍ਰਧਾਨ ਗ੍ਰਿਫ਼ਤਾਰ -PTC News