ਰੇਲਵੇ ਟ੍ਰੈਕ ‘ਤੇ ਧਰਨੇ ਦੌਰਾਨ 68 ਸਾਲ ਦੇ ਕਿਸਾਨ ਦੀ ਠੰਢ ਲੱਗਣ ਨਾਲ ਹੋਈ ਮੌਤ
ਅੰਮ੍ਰਿਤਸਰ: ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਸਮੇਤ ਪੰਜਾਬ ਸਰਕਾਰ ਨਾਲ ਸਬੰਧਿਤ ਹੋਰ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨਾਂ ਮਜਦੂਰਾਂ ਤੇ ਬੀਬੀਆਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਦੇਵੀਦਾਸਪੁਰ ਵਿਖੇ ਅੰਮਿਤਸਰ-ਦਿੱਲੀ ਰੇਲ ਟਰੈਕ ਮੁਕੰਮਲ ਤੌਰ ਤੇ ਜਾਮ ਕਰਕੇ ਪੱਕਾ ਮੋਰਚਾ ਕੀਤਾ ਗਿਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਵੇ ਟਰੈਕਾਂ 'ਤੇ ਡਟੇ ਹੋਏ ਹਨ। ਇਸ ਵਿਚਕਾਰ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਟਾਂਡਾ ਵਿਚ ਚੱਲ ਰਹੇ ਕਿਸਾਨ ਧਰਨੇ ਦੌਰਾਨ ਕਿਸਾਨ ਆਗੂ ਰਤਨ ਸਿੰਘ ਦੀ ਠੰਢ ਕਾਰਨ ਮੌਤ ਹੋ ਗਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਲ੍ਹ ਤੋਂ ਟਾਂਡਾ ਵਿਚ ਰੇਲਵੇ ਟਰੈਕ ਜਾਮ ਕਰਕੇ ਧਰਨਾ ਦਿੱਤਾ ਜਾ ਰਿਹਾ ਸੀ ਜਿਸ ਦੌਰਾਨ ਧਰਨੇ 'ਤੇ ਬੈਠੇ ਰਤਨ ਸਿੰਘ ਉਮਰ 65 ਸਾਲ ਪੁੱਤਰ ਖਜਾਨ ਸਿੰਘ ਵਾਸੀ ਲਾਧੋ ਭਾਣਾ ਗੁਰਦਾਸਪੁਰ ਦੀ ਠੰਢ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਕਿਸਾਨ ਰਤਨ ਸਿੰਘ ਪਿੰਡ ਲਧੂਵਾਨਾ ਅਚਲ ਸਾਹਿਬ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਆਗੂ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਉੜਮੁੜ ਟਾਂਡਾ ਰੇਲਵੇ ਸਟੇਸ਼ਨ 'ਤੇ ਕੀਤੇ ਜਾਮ ਦੋਰਾਨ ਬੀਤੀ ਰਾਤ ਰੇਲਵੇ ਟਰੈਕ 'ਤੇ ਕੜਕਦੀ ਠੰਡ ਨੂੰ ਨਾਂ ਸਹਾਰਦੇ ਹੋਏ ਸ਼ਹੀਦ ਹੋ ਗਿਆ ਜਿਸ ਨੂੰ ਸਵੇਰੇ ਸੁੱਤੇ ਨੂੰ ਉਠਾਉਣ ਲੱਗਿਆ ਪਤਾ ਚੱਲਿਆ ਕਿ ਕਿਸਾਨ ਦੀ ਮੌਤ ਹੋ ਚੁੱਕੀ ਹੈ। -PTC News