ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ ਤਜਿੰਦਰ ਬੱਗਾ ਅਤੇ ਕੁਮਾਰ ਵਿਸ਼ਵਾਸ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ: ਪੰਜਾਬ ਸਰਕਾਰ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁਮਾਰ ਵਿਸ਼ਵਾਸ ਅਤੇ ਤਜਿੰਦਰ ਬੱਗਾ ਖਿਲਾਫ਼ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਬਦਲੇਖੋਰੀ ਦੀ ਨੀਤੀ ਉੱਤੇ ਚੱਲਦੀ : ਸਿਰਸਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤਜਿੰਦਰ ਬੱਗਾ ਅਤੇ ਕੁਮਾਰ ਵਿਸ਼ਵਾਸ ਦੀ ਐਫਆਈਆਰ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਬਦਲੇਖੋਰੀ ਦੀ ਨੀਤੀ ਉੱਤੇ ਚੱਲਦੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਸੀਐਮ ਕੇਜਰੀਵਾਲ ਦੇ ਕਹਿਣ ਉੱਤੇ ਭਗਵੰਤ ਮਾਨ ਨੇ ਐਫਆਈਆਰ ਦਰਜ ਕੀਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਜਰੀਵਾਲ ਦੇ ਕਹਿਣ ਉੱਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਹੈ। ਕੁਮਾਰ ਵਿਸ਼ਵਾਸ ਦਾ ਮਾਮਲਾ ਕੁਮਾਰ ਵਿਸ਼ਵਾਸ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਿਰੁੱਧ ਆਵਾਜ਼ ਉਠਾਈ ਸੀ ਅਤੇ ਦਿੱਲੀ ਦੇ ਸੀਐਮ ਕੇਜਰੀਵਾਲ ਉੱਤੇ ਕਈ ਇਲਜ਼ਾਮ ਲਗਾਏ ਸਨ ਉਸ ਤੋਂ ਬਾਅਦ ਪੁਲਿਸ ਨੇ ਕੁਮਾਰ ਨੋਟਿਸ ਜਾਰੀ ਕੀਤਾ ਸੀ। ਇਸ ਬਾਰੇ ਐਸਐਸਪੀ ਸੰਦੀਪ ਗਰਗ ਨੇ ਦੱਸਿਆ ਸੀ ਕਿ ਪੁਲਿਸ ਵਿਸ਼ਵਾਸ ਨੂੰ 12 ਅਪ੍ਰੈਲ ਨੂੰ ਰੋਪੜ ਵਿਖੇ ਦਰਜ ਕੀਤੇ ਗਏ ਕੇਸ ਸਬੰਧੀ ਨੋਟਿਸ ਦੇਣ ਗਈ ਸੀ। ਇੱਕ ਪ੍ਰੈਸ ਰਿਲੀਜ਼ ਦੇ ਅਨੁਸਾਰ, ਪੁਲਿਸ ਨੇ ਦਾਅਵਾ ਕੀਤਾ ਕਿ ਇੱਕ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ 'ਆਪ' ਸਮਰਥਕਾਂ ਦੇ ਨਾਲ, ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਸੂਬੇ ਦੇ ਪਿੰਡਾਂ ਦਾ ਦੌਰਾ ਕਰ ਰਿਹਾ ਸੀ, ਤਾਂ ਕੁਝ ਨਕਾਬਪੋਸ਼ ਵਿਅਕਤੀਆਂ ਨੇ ਉਹਨਾਂ ਨੂੰ 'ਖਾਲਿਸਤਾਨੀ' ਕਹਿ ਕੇ ਰੋਕਿਆ। ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰਦੀਆਂ ਰਹੀਆਂ ਹਨ। ਇਹ ਸਭ ਕੁਝ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਰਵਿੰਦ ਕੇਜਰੀਵਾਲ ਵਿਰੁੱਧ ਭੜਕਾਊ ਬਿਆਨ ਜਾਰੀ ਕੀਤੇ ਅਤੇ 'ਆਪ' ਦੇ ਵੱਖਵਾਦੀ ਤੱਤਾਂ ਨਾਲ ਸਬੰਧਾਂ ਦਾ ਇਲਜ਼ਾਮ ਲਾਇਆ। ਇਸ ਤੋਂ ਬਾਅਦ ਆਈਪੀਸੀ ਅਤੇ ਪੀਪਲਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਵਿਸ਼ਵਾਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੀਡੀਓ ਪੋਸਟ ਕਰਕੇ ਇਲਜ਼ਾਮ ਲਗਾਇਆ ਸੀ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਅੱਤਵਾਦੀਆਂ ਨਾਲ ਹਮਦਰਦੀ ਰੱਖਣ ਵਾਲੇ ਲੋਕਾਂ ਨੂੰ ਮਿਲਦੇ ਸਨ। ਤਜਿੰਦਰ ਬੱਗਾ ਦਾ ਮਾਮਲਾ ਤਜਿੰਦਰ ਬੱਗਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ। ਬੱਗਾ ਨੇ ਟਵੀਟ ਵਿੱਚ ਕੇਜਰੀਵਾਲ ਨੂੰ ਵੀ ਟੈਗ ਕੀਤਾ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਤਜਿੰਦਰ ਬੱਗਾ ਉਤੇ ਸਮਾਜਿਕ ਸਦਭਾਵਨਾ ਭੰਗ ਕਰਨ ਦੇ ਇਲਜ਼ਾਮ ਵਿੱਚ ਮਾਮਲਾ ਦਰਜ ਕੀਤਾ ਸੀ। ਬੱਗਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153 (ਏ), 505, 505 (2) ਅਤੇ 506 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਪੰਜ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਪੇਸ਼ ਨਹੀਂ ਹੋਇਆ ਅਤੇ ਭੜਕਾਊ ਬਿਆਨ ਦਿੰਦਾ ਰਿਹਾ। ਇਸ ਤੋਂ ਬਾਅਦ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀਆਂ ਦੋ ਟੀਮਾਂ 6 ਮਈ ਨੂੰ ਦਿੱਲੀ ਪਹੁੰਚੀਆਂ। ਇਕ ਟੀਮ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚੀ ਸੀ, ਜਦਕਿ ਦੂਜੀ ਟੀਮ ਜਨਕਪੁਰੀ ਥਾਣੇ ਨੂੰ ਸੂਚਿਤ ਕਰਨ ਪਹੁੰਚੀ ਸੀ ਪਰ ਜਨਕਪੁਰੀ ਪੁਲਿਸ ਨੇ ਪੰਜਾਬ ਪੁਲਿਸ ਦੀ ਟੀਮ ਨੂੰ ਹਿਰਾਸਤ ਵਿਚ ਲੈ ਲਿਆ ਸੀ। ਉਸ ਤੋਂ ਬਾਅਦ ਬੱਗਾ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ।Satyamev Jayate Big slap on @ArvindKejriwal Face. Punjab High court Quashed FIR against Me & @DrKumarVishwas ji — Tajinder Pal Singh Bagga (@TajinderBagga) October 12, 2022