ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ, ਕਿਹਾ- ਅਸੀਂ ਬਾਦਸ਼ਾਹੀਆਂ ਨਹੀਂ ਬੰਦੀ ਸਿੰਘਾਂ ਦੀ ਰਿਹਾਈ ਮੰਗਦੇ ਹਾਂ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੁੱਦਿਆ ਨੂੰ ਲੈ ਕੇ ਅਤੇ ਹਮੇਸ਼ਾ ਸੁਰਜਮੀਨ ਲਈ ਲੜਦਾ ਆਇਆ ਹੈ। ਪੰਜਾਬ ਦੇ ਮੁੱਦੇ ਜਿਵੇ ਚੰਡੀਗੜ੍ਹ ਦਾ ਮੁੱਦਾ, ਪਾਣੀਆ ਦਾ ਮੁੱਦਾ, ਯੂਨੀਵਰਸਿਟੀ ਕੇਂਦਰੀਕਰਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਤੋਂ ਕੇਂਦਰ ਸਰਕਾਰ ਨਾਲ ਜੂਝਦਾ ਆਇਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਵਿੱਚ ਕੇਂਦਰ ਵੱਲੋਂ ਲਗਾਈਆ ਪਾਬੰਦੀਆਂ ਦੇ ਖਿਲਾਫ਼ ਜੰਤਰ-ਮੰਤਰ ਉੱਤੇ ਰੋਸ ਪ੍ਰਦਰਸ਼ਨ ਕੀਤਾ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀਕਰਨ ਹੋ ਰਿਹਾ ਹੈ। ਪਹਿਲਾ ਭਾਖੜਾ ਪ੍ਰਬੰਧਕ ਬੋਰਡ ਕੇਂਦਰ ਸਰਕਾਰ ਦੇ ਹੱਥ ਵਿੱਚ ਚੱਲੇ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ 1966 ਤੋਂ ਅਕਾਲੀ ਦਲ ਪੰਜਾਬੀ ਸੂਬੇ ਦੇ ਸਾਰੇ ਮਸਲਿਆ ਲਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀ 20 ਜੁਲਾਈ ਤੱਕ ਭਗਵੰਤ ਮਾਨ ਨੂੰ ਸਮਾਂ ਦਿੰਦੇ ਹਾਂ ਕਿ ਵਿਧਾਨ ਸਭਾ ਬਣਾਉਣ ਵਾਲਾ ਵਾਪਸ ਲਵੇ। ਚੰਡੀਗੜ੍ਹ ਲਈ ਅਸੀਂ ਵੱਡਾ ਸੰਘਰਸ਼ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦਾ ਐਸਵਾਈਐਲ ਅਤੇ ਕਨਵਰ ਗਰੇਵਾਲ ਦੇ ਗੀਤ ਬੈਨ ਕੀਤੇ ਗਏ ਹਨ ਜੋ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਇਸ਼ਤਿਹਾਰਾਂ ਉੱਤੇ ਪੰਜਾਬ ਦੀ ਜਨਤਾ ਦਾ ਕਰੋੜਾ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੂਜੇ ਸੂਬਿਆ ਦੇ ਅਖਬਾਰਾਂ ਵਿੱਚ ਅਤੇ ਹੋਰ ਕਈ ਤਰ੍ਹਾਂ ਦੀ ਇਸ਼ਤਿਹਾਰਬਾਜ਼ੀ ਵਿੱਚ ਲੋਕਾਂ ਦੇ ਖੂਨ ਪਸੀਨੇ ਨਾਲ ਕਮਾਇਆ ਹੋਇਆ ਪੈਸੇ ਖਰਾਬ ਕੀਤੇ ਜਾਂਦੇ ਹਨ। ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਈ ਰਜਿਸਟ੍ਰੇਸ਼ਨਾਂ ਅਸੀ 2011 ਵਿੱਚ ਸ਼ੁਰੂ ਕੀਤੀਆ ਸਨ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਪੰਜਾਬ ਦੀ ਜਨਤਾ ਨੂੰ ਬਹੁਤ ਅਜਿਰੀ ਸਹੂਲਤਾਂ ਦਿੱਤੀਆ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਰੋਸ ਪ੍ਰਦਰਸ਼ਨ -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਿਹਾ ਹੈ ਕਿ ਪਾਰਲੀਮੈਂਟ ਦੇ ਸੈਸ਼ਨ ਦੌਰਾਨ ਕੌਮ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਥ ਦੇ ਮੁੱਦੇ ਨੂੰ ਲੈ ਕੇ ਸਾਰੀ ਸਿੱਖ ਕੌਮ ਇੱਕਠੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਿਹਾਈ ਵਾਲਾ ਗੀਤ ਬੈਨ ਕੀਤਾ ਗਿਆ ਪਰ ਪੰਜਾਬੀਆਂ ਦੇ ਦਿਲਾਂ ਵਿੱਚੋਂ ਗੀਤ ਨੂੰ ਬੈਨ ਨਹੀਂ ਕਰ ਸਕਦੇ। ਗਾਈਕ ਕਨਵਰ ਗਰੇਵਾਲ ਦੇ ਗੀਤ ਨੂੰ ਸੁਖਬੀਰ ਸਿੰਘ ਬਾਦਲ ਨੇ ਗਿਆ। ਉਨ੍ਹਾਂ ਨੇ ਗਾ ਕੇ ਕਿਹਾ ਹੈ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਹਾਂ।...ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕਨਵਰ ਗਰੇਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਗਾਇਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕੌਮ ਨੇ ਹਮੇਸ਼ਾਂ ਸ਼ਹਾਦਤਾਂ ਦਿੱਤੀਆ ਹਨ ਪਰ ਕੋਈ ਬਾਦਸ਼ਾਹੀਆ ਲੈਣ ਲਈ ਨਹੀ ਸਗੋਂ ਦੇਸ਼ ਲਈ।ਉਨ੍ਹਾਂ ਨੇ ਕਿਹਾ ਹੈ ਿਕ ਜੈਤੋ ਦੇ ਮੋਰਚੇ ਵਿੱਚ ਵੱਡੀਆ ਸ਼ਹਾਦਤਾਂ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅੰਗਰੇਜ਼ਾਂ ਦੇ ਸਮੇਂ ਕਾਲੇਪਾਣੀ ਦੀ ਜੇਲ੍ਹ ਦੇਖੋ 90 ਫੀਸਦੀ ਸਿੱਖ ਸਨ। ਉਨ੍ਹਾਂ ਨੇ ਕਿਹਾ ਹੈ ਕਿ ਬਾਦਸ਼ਾਹੀ ਉਨ੍ਹਾਂ ਨੇ ਲਈਆ ਹਨ ਜਿੰਨਾਂ ਨੇ ਕੋਈ ਕੁਰਬਾਨੀ ਨਹੀ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀ ਸੂਬੇ ਮੌਕੇ ਪੰਜਾਬ ਨਾਲ ਧੱਕਾ। ਉਨ੍ਹਾਂ ਨੇ ਕਿਹਾ ਹੈ ਕਿ ਧਰਮ ਯੁੱਧ ਮੋਰਚਾ ਜਾਂ ਪੰਜਾਬੀ ਸੂਬਾ ਲਗਾਇਆ ਉਹ ਸਰਕਾਰ ਬਣਾਉਣ ਲਈ ਨਹੀਂ ਇਨਸਾਫ ਲਈ ਕੀਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੇ ਹਊਮਨ ਰਾਈਟਸ ਲਈ ਧਰਨਾ ਲਗਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘ ਉਹ ਹਨ ਜਿਨ੍ਹਾਂ ਨੇ ਕੌਮ ਲਈ ਲੜਾਈ ਲੜੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਅਕਾਲ ਤਖਤ ਸਾਹਿਬ ਤੇ ਟੈਂਕਾਂ ਨਾਲ ਹਮਲਾ ਹੋਇਆ ਹੈ ਉਦੋਂ ਬੰਦੀ ਸਿੰਘ ਕੌਮ ਲਈ ਉੱਠੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਉਤੇ ਦਸਖਤ ਨਹੀ ਕੀਤੇ ਉਸ ਕਾਰਨ ਰਾਜੋਆਣਾ ਦੀ ਜਿੰਦਗੀ ਬਚੀ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰੋ ਦਵਿੰਦਰ ਪਾਲ ਭੁੱਲਰ ਦੀ ਰਿਹਾਈ ਦੀ ਫਾਈਲ ਕੇਜਰੀਵਾਲ ਦੇ ਟੇਬਲ ਉੱਤੇ ਪਈ ਹੈ ਪਰ ਮੁਖ ਮੰਤਰੀ ਦਸਖਤ ਨਹੀ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਹੈ ਕਿ ਕਈ ਲੋਕ ਖਾਲਿਸਤਾਨ ਦੇ ਨਾਂਅ ਲੈਦੇ ਹਨ ਫਿਰ ਭਾਰਤੀ ਸੰਵਿਧਾਨ ਅਨੁਸਾਰ ਸਹੁੰ ਚੁੱਕਦੇ ਹਨ। ਉਨ੍ਹਾਂ ਨੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਹੈ ਅਕਾਲੀ ਦਲ ਹੀ ਇਕੋ ਜਿਸ ਨੇ ਗੁਰਦੁਆਰਾ ਦੀ ਸੰਭਾਲ ਲਈ ਲੜਾਈ ਲੜੀ। ਉਨ੍ਹਾਂ ਨੇ ਸੱਜਣ ਕੁਮਾਰ ਨੂੰ ਜੇਲ੍ਹ ਭੇਜਣ ਲਈ ਸ਼੍ਰੋਮਣੀ ਅਕਾਲੀ ਦਲ ਬਹੁਤ ਸੰਘਰਸ਼ ਕੀਤਾ ਸੀ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਪ੍ਰੋ. ਦਵਿੰਦਰਪਾਲ ਦੀ ਫਾਈਲ ਤੇ ਸਾਈਨ ਨਹੀ ਕਰ ਰਿਹਾ ਇਸ ਕਰਕੇ ਉਹ ਜੇਲ੍ਹ ਵਿੱਚ ਹੈ। ਉਨ੍ਹਾਂ ਨੇ ਕਿਹਾ ਹੈ 11 ਮੈਂਬਰੀ ਪੈਨਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੱਤਰ ਸੌਂਪਾਗੇ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਨੇ ਆਦੇਸ਼ ਦਿੱਤੇ ਹਨ ਕਿ ਬੰਦੀ ਸਿੰਘਾਂ ਨੂੰ ਰਿਹਾਈ ਕਰਵਾਈਏ। -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ 1984 ਤੋਂ ਬਾਅਦ ਬਹੁਤ ਸਰਕਾਰਾਂ ਬਣੀਆ ਹਨ ਪਰ ਅੱਜ ਪੂਰਾ ਪੰਥਕ ਜ਼ਜਬਾ ਦਿਖਾਈ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੋਰਿਆ ਦੀ ਸਰਕਾਰ ਮੌਕੇ ਸਿੱਖਾਂ ਨੇ ਵੱਡਾ ਯੋਗਦਾਨ ਦਿੱਤਾ ਹੈ।ਪੰਥ ਦੀ ਖਾਤਿਰ ਸਾਨੂੰ ਸਾਰਿਆ ਨੂੰ ਇੱਕਠੇ ਹੋਣਾ ਚਾਹੀਦਾ ਹੈ।ਉਨ੍ਹਾਂ ਗੁਰਦੀਪ ਸਿੰਘ ਖੇੜਾ ਪਿਛਲੇ 33 ਸਾਲ ਤੋਂ ਬੰਦ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੋਈ ਲੋਹਾ ਚੁੱਕਿਆ ਉਹ ਪੰਥ ਲਈ ਹੀ ਚੁੱਕੇ ਸਨ। ਉਨ੍ਹਾਂ ਨੇ ਕਿਹਾ ਹੈ ਕਿ 30 ਅਕਤੂਬਰ ਨੂੰ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣੀ ਹੈ।ਉਨ੍ਹਾਂ ਨੇ ਅਕਾਲੀ ਦਲ ਦੀ ਸਮੁੱਚੀ ਲੀਡਰ ਦਾ ਧੰਨਵਾਦ ਕਰਦਾ ਹਾਂ। - ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖਾਂ ਨੂੰ ਇੱਕਠਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਉੱਤੇ ਸਰਕਾਰ ਭੜਕੀ ਉਸ ਤੋਂ ਬਾਅਦ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਰਾਜੀਵ ਗਾਂਧੀ ਦਾ ਕਾਤਲ ਛੱਡ ਦਿੱਤਾ ਜਾਂਦਾ ਹੈ ਅਤੇ ਹੁਣ ਸਿੰਘਾਂ ਦੀ ਰਿਹਾਈ ਕਿਉ ਨਹੀ ਕੀਤੀ ਜਾ ਸਕਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਿੰਘਾਂ ਨੇ ਦੇਸ਼ ਦੇ ਲਈ ਬਹੁਤ ਕੁਰਬਾਨੀਆਂ ਦਿੱਤੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੂਰੇ ਦੇਸ਼ ਵਿਚੋਂ ਸਿੱਖ ਆਏ ਹਨ। - ਪਰਮਜੀਤ ਸਿੰਘ ਸਰਨਾ ਦਾ ਕਹਿਣਾ ਹੈ ਕਿ ਬੰਦੀ ਸਿੰਘਾ ਨੂੰ ਰਿਹਾਅ ਕਰਨਾ ਚਾਹੀਦਾ ਹੈ। ਬੰਦੀ ਸਿੰਘਾਂ ਲਈ ਕਾਨੂੰਨੀ ਲੜਾਈਆ ਵੀ ਲੜੀਆ ਹਨ ਪਰ ਹੁਣ ਸੜਕਾਂ ਉੱਤੇ ਉਤਰਨਾ ਪਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਪ੍ਰੋ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਫਾਈਲ ਉੱਤੇ ਦਸਖਤ ਕਿਓ ਨਹੀ ਕਰਦਾ। - ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਸਿੱਖਾਂ ਨੇ ਅੰਗਰੇਜ਼ਾਂ ਦੇ ਸਮੇਂ ਵੀ ਆਜ਼ਾਦੀ ਲਈ ਜੇਲ੍ਹਾਂ ਕੱਟੀਆ ਤਸੀਹੇ ਝੱਲੇ ਹਨ। ਉਨ੍ਹਾਂ ਨੇ ਕਿਹਾ ਹੈ ਕਿ 13 ਅਪ੍ਰੈਲ 1919 ਵਿੱਚ ਸਿੱਖਾਂ ਨੂੰ ਗੋਲੀਆ ਮਾਰ ਕੇ ਸ਼ਹੀਦ ਕੀਤਾ ਸੀ। ਉਸ ਤੋਂ ਬਾਅਦ 1947 ਵੇਲੇ ਵੀ ਵੱਡੇ ਨੁਕਸਾਨ ਸਹਿਣੇ ਪਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀ ਸੂਬੇ ਤੋਂ ਲੈ ਕੇ 84 ਵਿੱਚ ਸਾਡਾ ਕਤਲੇਆਮ ਕੀਤਾ ਗਿਆ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸੱਤਾ ਦਿੱਲੀ ਤੋਂ ਚੱਲਦੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪ੍ਰੋਫੈਸਰ ਦਵਿੰਦਰਪਾਲ ਭੁੱਲਰ ਦੀ ਫਾਈਲ ਉੱਤੇ ਅਰਵਿੰਦ ਕੇਜਰੀਵਾਲ ਦਸਖਤ ਨਹੀ ਕਰ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਗੱਲਬਾਤ ਦੇ ਰਾਹ ਖਤਮ ਹੁੰਦੇ ਹਨ ਉਦੋਂ ਫਿਰ ਸੜਕਾਂ ਉੱਤੇ ਉਤੜਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘ ਆਪਣੀ ਸਜਾਵਾ ਤੋਂ ਵੀ ਦੁੱਗਣੀ ਸਜ਼ਾਵਾ ਕੱਟ ਚੁੱਕੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰੋ ਤਾਂ ਕਿ ਉਹ ਆਪਣੇ ਘਰ ਜਾ ਸਕਣ। ਉਨ੍ਹਾਂ ਨੇ ਕਿਹਾ ਹੈ ਕਿ ਮਨਜੀਤ ਸਿੰਘ ਜੀਕੇ ਅਤੇ ਪਰਮਜੀਤ ਸਿੰਘ ਸਰਨਾ ਪੂਰੀ ਲੀਡਰਸ਼ਿਪ ਨਾਲ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਿੰਨ੍ਹਾਂ ਦੇ ਹੱਕ ਉਹ ਆਪੇ ਲੈਣਗੇ ਖੋਹ ..... -ਅਕਾਲੀ ਆਗੂ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਪੰਜਾਬ ਉੱਤੇ ਹਮੇਸ਼ਾ ਹਮਲੇ ਹੁੰਦੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤੀ ਗਈ।ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਨੇ ਆਜ਼ਾਦੀ ਲਈ ਬਹੁਤ ਕੁਰਬਾਨੀਆਂ ਦਿੱਤੀਆ ਹਨ ਉਨ੍ਹਾਂ ਨੇ ਸਿੱਖਾਂ ਦੀ ਕੁਰਬਾਨੀਆਂ ਨੂੰ ਭੁੱਲ ਸਿੱਖਾਂ ਉੱਤੇ ਜ਼ੁਲਮ ਢਾਹੇ ਗਏ। ਉਨ੍ਹਾਂ ਬੰਦੀ ਸਿੰਘਾਂ ਨੇ ਪੰਜਾਬ ਦੇ ਹੱਕਾਂ ਲਈ ਲੜਾਈਆ ਲੜੀਆ ਹਨ। ਬੀਬੀ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਨੇ ਆਪਣੀ ਸ਼ਜਾਵਾਂ ਪੂਰੀਆ ਕਰ ਲਈਆ ਹਨ ਪਰ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਸਿੰਘਾਂ ਦੇ ਦੁੱਗਣੀ ਸਜ਼ਾਵਾਂ ਪੂਰੀਆ ਕਰ ਲਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆ ਉੱਤੇ ਡਾਕੇ ਮਾਰੇ ਗਏ। ਉਨ੍ਹਾਂ ਨੇ ਕਿਹਾ ਹੈ ਸਾਰੇ ਸਿੱਖ ਇੱਕਠੇ ਹੋਣ ਅਤੇ ਸਾਰੇ ਰਲ ਮਿਲ ਕੇ ਲੜਾਈ ਲੜਨੀ ਚਾਹੀਦੀ ਹੈ। - ਮਨਜੀਤ ਜੀਕੇ ਨੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਸਿੱਖ ਇੱਕਜੁਟ ਹੋਣ। - ਬੁਲਾਰਿਆ ਨੇ ਬੰਦੀ ਸਿੰਘਾਂ ਦੇ ਜੀਵਨ ਦੇ ਸੰਘਰਸ਼ ਬਾਰੇ ਸੰਗਤ ਨੂੰ ਜਾਣੂ ਕਰਵਾਇਆ। - ਜੰਤਰ-ਮੰਤਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਿਆ ਨੇ ਬੰਦੀ ਸਿੰਘਾਂ ਦੇ ਸੰਘਰਸ਼ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਵੱਲੋਂ ਸਿੰਘਾਂ ਦੀ ਰਿਹਾਈ ਦੀ ਮੰਗ ਦੀ ਅਵਾਜ਼ ਨੂੰ ਹੋਰ ਬੁਲੰਦ ਕੀਤਾ। - ਸੁਖਬੀਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਦੀ ਸਿੱਖਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ। ਅਜੇ ਤੱਕ ਉਨ੍ਹਾਂ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਨੂੰ ਕਿਹਾ ਸੀ ਕਿ ਤੁਸੀਂ ਬੰਦੀ ਸਿੱਖਾਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ। ਉਨ੍ਹਾਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ। ਜਵਾਬ ਵਿੱਚ ਗ੍ਰਹਿ ਮੰਤਰੀ ਸ਼ਾਹ ਨੇ ਹਾਂ ਵਿੱਚ ਸਿਰ ਹਿਲਾ ਦਿੱਤਾ। - ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਦੇ ਬਾਹਰ ਬੰਦੀ ਸਿੰਘਾ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ। - ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਤਖਤੀ ਫੜ ਕੇ ਰਿਹਾਈ ਦੀ ਮੰਗ ਕੀਤੀ। - ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਸੰਸਦ ਅੱਗੇ ਨਿਤਿਨ ਗਡਕਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲਬਾਤ ਕੀਤੀ। ਉਥੇ ਉਨ੍ਹਾਂ ਦਾ ਕਹਿਣਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਹੋਣੀ ਜਰੂਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਗਾ ਰਹੇ ਹਨ। -ਸ਼੍ਰੋਮਣੀ ਅਕਾਲੀ ਦਲ ਵੱਲੋੋਂ ਬੰਦੀ ਸਿੰਘ ਨੂੰ ਦੀ ਰਿਹਾਈ ਲਈ ਰੋਸ ਮਾਰਚ ਸ਼ੁਰੂ। -ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਕੇ ਰੋਸ ਮਾਰਚ ਸ਼ੁਰੂ ਕੀਤਾ। ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੀ MSP ਅਤੇ ਹੋਰ ਮੁੱਦਿਆਂ 'ਤੇ ਬਣਾਈ ਕਮੇਟੀ ਨੂੰ ਸਿਰੇ ਤੋਂ ਰੱਦ ਕੀਤਾ -PTC News