ਉੱਤਰਾਖੰਡ 'ਚ 500 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, 25 ਲੋਕਾਂ ਦੀ ਹੋਈ ਮੌਤ, ਬਚਾਅ ਕਾਰਜ ਜਾਰੀ
Pauri Accident: ਉੱਤਰਾਖੰਡ (ਉਤਰਾਖੰਡ) ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਸ਼ਾਮ ਬਰਾਤੀਆਂ ਨਾਲ ਭਰੀ ਇੱਕ ਬੱਸ 500 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਬੱਸ ਵਿੱਚ ਕਰੀਬ 45 ਤੋਂ 50 ਲੋਕ ਸਵਾਰ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਐਸਡੀਆਰਐਫ ਦੀਆਂ ਚਾਰ ਟੀਮਾਂ ਇੱਥੇ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਇਸ ਹਾਦਸੇ 'ਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਹੁਣ ਤੱਕ 21 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਇਸ ਘਟਨਾ ਦੀ ਜਾਣਕਾਰੀ ਉੱਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਦਿੱਤੀ। ਡੀਜੀਪੀ ਨੇ ਕਿਹਾ, "ਬੀਤੀ ਰਾਤ ਪੌੜੀ ਗੜ੍ਹਵਾਲ ਦੇ ਬੀਰਖਲ ਖੇਤਰ ਵਿੱਚ ਵਾਪਰੇ ਇੱਕ ਬੱਸ ਹਾਦਸੇ ਵਿੱਚ 25 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਤੇ ਐਸਡੀਆਰਐਫ ਨੇ ਰਾਤ ਭਰ 21 ਲੋਕਾਂ ਨੂੰ ਬਚਾਇਆ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।" ਇਸ ਤੋਂ ਪਹਿਲਾਂ ਉਤਰਾਖੰਡ ਦੇ ਐਸਡੀਆਰਐਫ ਕਮਾਂਡੈਂਟ ਮਣੀਕਾਂਤ ਮਿਸ਼ਰਾ ਨੇ ਜਾਣਕਾਰੀ ਦਿੱਤੀ ਹੈ। ਘਟਨਾ ਤੋਂ ਤੁਰੰਤ ਬਾਅਦ ਐਸਡੀਆਰਐਫ ਦੀ ਟੀਮ ਬਚਾਅ ਲਈ ਪਹੁੰਚ ਗਈ। ਮੌਕੇ 'ਤੇ ਸਥਾਨਕ ਪੁਲਿਸ ਵੀ ਮੌਜੂਦ ਹੈ। ਪੁਲਿਸ ਮੁਤਾਬਕ ਬਚਾਅ ਟੀਮ ਨੂੰ ਬੱਸ ਤੱਕ ਪਹੁੰਚਣ 'ਚ ਮੁਸ਼ਕਿਲ ਆ ਰਹੀ ਹੈ ਅਤੇ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੋ ਸਕਦੀ ਹੈ।
ਇਹ ਵੀ ਪੜ੍ਹੋ;ਬਦੀ 'ਤੇ ਨੇਕੀ ਦੀ ਜਿੱਤ, ਹਰ ਥਾਂ 'ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ, ਕੀਤੇ ਗਏ ਵਿਸ਼ੇਸ਼ ਪ੍ਰਬੰਧ ਬੱਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸਟੇਟ ਡਿਜ਼ਾਸਟਰ ਮੈਨੇਜਮੈਂਟ ਸੈਂਟਰ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਬਚਾਅ ਟੀਮਾਂ ਨੂੰ ਰਵਾਨਾ ਕਰ ਦਿੱਤਾ ਗਿਆ ਹੈ। ਉੱਥੇ ਹੀ ਪਿੰਡ ਵਾਸੀਆਂ ਵੱਲੋਂ ਬਚਾਅ ਕਾਰਜ ਵੀ ਕੀਤੇ ਜਾ ਰਹੇ ਹਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸਾਰੇ ਸੁਰੱਖਿਅਤ ਰਹਿਣ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੱਸ ਵਿੱਚ ਕਰੀਬ 45 ਲੋਕ ਸਵਾਰ ਸਨ। ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਮੈਂ ਉੱਥੋਂ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਹੈ। ਮੈਂ ਖੁਦ ਸਾਰਿਆਂ ਨਾਲ ਗੱਲ ਕਰ ਰਿਹਾ ਹਾਂ ਕਿ ਜਲਦੀ ਤੋਂ ਜਲਦੀ ਬਚਾਅ ਕੰਮ ਸ਼ੁਰੂ ਕੀਤਾ ਜਾਵੇ। ਹਰ ਸੰਭਵ ਮਦਦ ਪ੍ਰਦਾਨ ਕਰਨ ਦੀ ਸਾਡੀ ਕੋਸ਼ਿਸ਼ ਹੈ। ਇਸ ਘਟਨਾ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ। -PTC News#UPDATE | Uttarakhand: A bus carrying 45 to 50 people fell into a 500-metre gorge. So far 6 people have been rescued and sent to the hospital: DGP Ashok Kumar https://t.co/2mpJTi4ICb pic.twitter.com/i6sJv412Gl — ANI UP/Uttarakhand (@ANINewsUP) October 4, 2022