Punjabi University Patiala ਦੇ A-Class Officer Union ਵੱਲੋਂ ਦੋ ਮਹੀਨੇ ਦੀ ਤਨਖਾਹ ਅਦਾਇਗੀ ਨੂੰ ਲੈ ਕੇ ਵੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
ਪਟਿਆਲਾ, 11 ਮਈ: ਪੰਜਾਬੀ ਯੂਨਵਰਸਿਟੀ ਪਟਿਆਲਾ ਕਿਸੇ ਨਾ ਕਿਸੇ ਕਾਰਨਾਂ ਕਰਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ, ਚਾਹੇ ਯੂਨੀਵਰਸਿਟੀ ਵਿੱਚ ਤਨਖ਼ਾਹਾਂ ਦਾ ਮਸਲਾ ਹੋਵੇ ਜਾਂ ਪ੍ਰਮੋਸ਼ਨਾਂ ਦਾ ਜਾਂ ਸਟੂਡੈਂਟਸ ਵੱਲੋਂ ਧਰਨਿਆਂ ਦਾ, ਦੱਸੇ ਹਰ ਮੁੱਦੇ 'ਤੇ ਯੂਨੀਵਰਸਿਟੀ ਪੰਜਾਬ ਵਿੱਚੋਂ ਇੱਕ ਨੰਬਰ 'ਤੇ ਬਣ ਕੇ ਉੱਭਰੀ ਹੈ। ਇਹ ਵੀ ਪੜ੍ਹੋ: ਛੱਤ ਡਿੱਗਣ ਕਾਰਨ ਪੰਜ ਸਾਲਾ ਬੱਚੇ ਦੀ ਮੌਤ ਹੋਈ ਬੇਸ਼ੱਕ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਢਾਂਚੇ ਨੂੰ ਹੋਰ ਵਧੇਰੇ ਪ੍ਰਫੁੱਲਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਨੇ ਪਰ ਦੂਜੇ ਪਾਸੇ ਵਿਦਿਆਰਥੀਆਂ ਦਾ ਸੁਨਹਿਰੀ ਭਵਿੱਖ ਬਣਾਉਣ ਵਾਲੇ ਇਹ ਏ ਕਲਾਸ ਅਫਸਰ ਜਾਂਪ੍ਰੋਫੈਸਰ ਅੱਜ ਤਨਖਾਹਾਂ ਲਈ ਜੂਝਦੇ ਨਜ਼ਰ ਆ ਰਹੇ ਹਨ। ਇਸ ਦੇ ਚੱਲਦਿਆਂ ਹੁਣ ਪੰਜਾਬੀ ਯੂਨੀਵਰਸਿਟੀ ਵਿਖੇ ਏ-ਕਲਾਸ ਅਫਸਰ ਯੂਨੀਅਨ ਵੱਲੋਂ ਦੋ ਮਹੀਨਿਆਂ ਦੀ ਤਨਖਾਹ ਅਤੇ ਆਪਣੇ ਚਹੇਤਿਆਂ ਨੂੰ ਪ੍ਰਮੋਸ਼ਨ ਦੇਣ ਦੇ ਸੰਬੰਧ ਵਿਚ ਵਾਈਸ ਚਾਂਸਲਰ ਦੇ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਵਾਈਸ ਚਾਂਸਲਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਏ ਕਲਾਸ ਅਫਸਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਲਗਾਤਾਰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਨੇ ਪਰ ਪਿਛਲੇ ਦੋ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਜਿਸ ਕਰਕੇ ਉਨ੍ਹਾਂ ਦਾ ਗੁਜ਼ਾਰਾ ਔਖਾ ਹੋ ਗਿਆ। ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਜਲਦ ਰਿਹਾਈ ਨਾ ਹੋਣ 'ਤੇ ਪੰਥਕ ਧਿਰਾਂ ਨੇ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ ਉੱਥੇ ਹੀ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਆਪਣੇ ਚਹੇਤਿਆਂ ਨੂੰ ਪ੍ਰਮੋਸ਼ਨਾ ਦੇ ਰਿਹੈ ਜਦੋਂ ਕਿ ਕਈ ਸਾਲਾਂ ਤੋਂ ਕੰਮ ਕਰ ਰਹੇ ਅਫ਼ਸਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ, ਇਨ੍ਹਾਂ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਯੂਨੀਵਰਸਿਟੀ ਦਾ ਸਾਰਾ ਕੰਮਕਾਜ ਠੱਪ ਕਰਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। -PTC News