ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਰਾਜੋਆਣਾ ਦੀ ਭੈਣ ਨਾਲ ਕੀਤੀ ਮੁਲਾਕਾਤ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਇਕ ਵਫ਼ਦ ਲੁਧਿਆਣਾ ਵਿਖੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਕਰਨ ਲਈ ਪੁੱਜਾ ਹੈ। ਵਫ਼ਦ ਵਿਚ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਇਕਬਾਲ ਸਿੰਘ ਝੂੰਦਾ, ਐਡਵੋਕੇਟ ਹਰੀਸ਼ ਰਾਏ ਢਾਂਡਾ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਸ਼ਾਮਿਲ ਹਨ। ਵਫ਼ਦ ਵੱਲੋਂ ਕੁਝ ਸਮੇਂ 'ਚ ਹੀ ਭਾਈ ਰਾਜੋਆਣਾ ਦੀ ਭੈਣ ਨਾਲ ਮੁਲਾਕਾਤ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਥਕ ਜਥੇਬੰਦੀਆਂ ਵੱਲੋਂ ਭਾਈ ਰਾਜੋਆਣਾ ਦੀ ਭੈਣ ਸੰਗਰੂਰ ਲੋਕ ਸਭਾ ਨੂੰ ਚੋਣ ਲੜਨ ਦੀ ਪੇਸ਼ਕਸ਼ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਘਰੇਲੂ ਮਜਬੂਰੀਆਂ ਹੋਣ ਕਰ ਕੇ ਲੜਨ ਤੋਂ ਜਵਾਬ ਦੇ ਦਿੱਤਾ ਸੀ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਉਨ੍ਹਾਂ ਦੇ ਘਰ ਪਹੁੰਚਿਆ। ਹਾਲਾਂਕਿ ਕਮਲਦੀਪ ਕੌਰ ਨੇ ਇੱਕ ਵਾਰ ਫਿਰ ਆਪਣੇ ਭਰਾ ਰਾਜੋਆਣਾ ਨਾਲ ਗੱਲ ਕਰਕੇ ਫੈਸਲਾ ਦੱਸਣ ਦੀ ਗੱਲ ਆਖੀ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀਆਂ ਵਿਰਸਾ ਸਿੰਘ ਵਲਟੋਹਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੰਦੀ ਸਿੱਖਾਂ, ਜੋ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਦੀ ਰਿਹਾਈ ਬਹੁਤ ਜ਼ਰੂਰੀ ਹੈ। ਉਹ ਇੱਥੇ ਕਮਲਜੀਤ ਕੌਰ ਨੂੰ ਪਾਰਟੀ ਦੀ ਤਰਫੋਂ ਚੋਣ ਲੜਨ ਦੀ ਅਪੀਲ ਕਰਨ ਆਏ ਹਨ। ਉਧਰ ਜਦੋਂ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕੀਤਾ ਹੈ। ਇੱਥੋਂ ਤੱਕ ਕਿ ਸਮੁੱਚੀ ਕਾਂਗਰਸ ਪਾਰਟੀ ਤੋਂ ਇਲਾਵਾ ਇਕੱਲੇ ਰਵਨੀਤ ਸਿੰਘ ਬਿੱਟੂ ਹੀ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਖੁਦ ਬੰਦੀ ਸਿੱਖਾਂ ਦੀ ਰਿਹਾਈ ਦਾ ਸਮਰਥਨ ਕਰਦੇ ਸਨ ਪਰ ਹੁਣ ਉਨ੍ਹਾਂ ਦਾ ਸਟੈਂਡ ਬਦਲ ਗਿਆ ਹੈ। ਇਸੇ ਤਰ੍ਹਾਂ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਚੋਣ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਕਦੇ ਸੋਚਿਆ ਹੀ ਨਹੀਂ ਹੈ। ਦੂਜੇ ਪਾਸੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਉਹ ਪੰਥ ਦਾ ਸਤਿਕਾਰ ਕਰਦੇ ਹਨ ਪਰ ਇਸ ਬਾਰੇ ਰਾਜੋਆਣਾ ਨਾਲ ਗੱਲ ਕਰਕੇ ਹੀ ਅਗਲਾ ਫੈਸਲਾ ਦੱਸਾਂਗੀ। ਜ਼ਿਕਰਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਪੰਥਕ ਤੇ ਸਿਆਸੀ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ ਸੀ। ਬੰਦੀ ਸਿੰਘ ਰਿਹਾਈ ਮੋਰਚੇ ਨੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਉਮੀਦਵਾਰ ਐਲਾਨਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸਾਂਝਾ ਉਮੀਦਵਾਰ ਉਤਾਰਨ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇ। ਪੰਥਕ ਤੇ ਸਿਆਸੀ ਧਿਰਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕਜੁੱਟਤਾ ਨਾਲ ਹਮੇਸ਼ਾ ਸਫਰ ਸੌਖਾ ਹੁੰਦਾ ਹੈ। ਉਨ੍ਹਾਂ ਨੇ ਸਿੱਖ ਧਾਰਮਿਕ ਸੰਸਥਾਵਾਂ ਤੇ ਸਿਆਸੀ ਪਾਰਟੀ ਨੂੰ ਇਕਜੁੱਟ ਹੋ ਕੇ ਅਤੇ ਆਪਸੀ ਮਤਭੇਦ ਭੁਲਾ ਕੇ ਅੱਗੇ ਵਧਣ ਦੀ ਅਪੀਲ ਕੀਤੀ ਹੈ। ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ 'ਚ CCTV ਨਾਲ ਹੋਇਆ ਵੱਡਾ ਖੁਲਾਸਾ- ਸੋਨੀਪਤ ਦੇ ਹਨ ਸ਼ਾਰਪ ਸ਼ੂਟਰ: ਸੂਤਰ