Sat, Jan 11, 2025
Whatsapp

ਸ਼ਰਾਬ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ 'ਤੇ ਗੱਡੀ ਚੜਾਈ, ਪਿਓ-ਪੁੱਤ ਗੰਭੀਰ

Reported by:  PTC News Desk  Edited by:  Ravinder Singh -- June 11th 2022 04:16 PM
ਸ਼ਰਾਬ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ 'ਤੇ ਗੱਡੀ ਚੜਾਈ, ਪਿਓ-ਪੁੱਤ ਗੰਭੀਰ

ਸ਼ਰਾਬ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ 'ਤੇ ਗੱਡੀ ਚੜਾਈ, ਪਿਓ-ਪੁੱਤ ਗੰਭੀਰ

ਬਰਨਾਲਾ : ਪੰਜਾਬ ਪੁਲਿਸ ਹਮੇਸ਼ਾ ਹੀ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਾਰ ਸ਼ਰਾਬ ਦੇ ਨਸ਼ੇ ਟੱਲੀ ਵਿੱਚ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਦਰੜ ਦਿੱਤਾ। ਪੁਲਿਸ ਮੁਲਾਜ਼ਮ ਦੀ ਖਾਕੀ ਉਤੇ ਸ਼ਰਾਬ ਭਾਰੂ ਨਜ਼ਰ ਆਈ। ਜ਼ਿਲ੍ਹੇ ਦੇ ਬਾਜਾਖਾਨਾ ਰੋਡ ਉਤੇ ਪੁਲ ਉਪਰ ਇੱਕ ਪੁਲਿਸ ਮੁਲਾਜ਼ਮ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤ ਵਿਚੋਂ ਇਕ ਦੀਆਂ ਲੱਤਾਂ ਟੁੱਟ ਗਈਆਂ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਸ਼ਰਾਬ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ 'ਤੇ ਗੱਡੀ ਚੜਾਈ, ਪਿਓ-ਪੁੱਤ ਗੰਭੀਰਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਨਾਲ ਨਸ਼ੇ ਧੁੱਤ ਸੀ। ਇਸ ਘਟਨਾ ਤੋਂ ਬਾਅਦ ਪ੍ਰਤੱਖਦਰਸ਼ੀ ਲੋਕਾਂ ਵੱਲੋਂ ਮੌਕੇ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ। ਸ਼ਰਾਬ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਮੋਟਰਸਾਈਕਲ 'ਤੇ ਗੱਡੀ ਚੜਾਈ, ਪਿਓ-ਪੁੱਤ ਗੰਭੀਰਮੌਕੇ ਉਪਰ ਪੁੱਜੀ ਬਰਨਾਲਾ ਪੁਲਿਸ ਦੇ ਮੁਲਾਜ਼ਮ ਕਾਰ ਚਾਲਕ ਪੁਲਿਸ ਵਾਲੇ ਨੂੰ ਆਪਣੇ ਨਾਲ ਲੈ ਗਏ, ਕਾਰ ਚਾਲਕ ਨੇ ਐਨੀ ਸ਼ਰਾਬ ਪੀਤੀ ਹੋਈ ਸੀ ਕਿ ਉਸ ਤੋਂ ਤੁਰਿਆ ਵੀ ਨਹੀਂ ਜਾ ਰਿਹਾ ਸੀ। ਉੱਥੇ ਹੀ ਮੌਕੇ ਉਤੇ ਮੌਜੂਦ ਲੋਕਾਂ ਨੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਗੱਡੀ ਵੀ ਨੁਕਸਾਨੀ ਗਈ। ਵਾਇਰਲ ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਕੋਲ ਆਪਣੇ ਪੈਰਾਂ ਉਤੇ ਤੁਰਿਆ ਵੀ ਜਾ ਰਿਹਾ ਸੀ। ਇਸ ਤੋਂ ਇਲਾਵਾ ਉਥੇ ਮੌਜੂਦ ਲੋਕਾਂ ਨੇ ਪੰਜਾਬ ਪੁਲਿਸ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਜ਼ਖ਼ਮੀ ਪਿਓ-ਪੁੱਤ ਨੂੰ ਹਸਪਤਾਲ ਪਹੁੰਚਾਇਆ ਗਿਆ। ਦੋਵਾਂ ਦੀ ਹਾਲਤ ਵੇਖਦੇ ਹੋਏ ਦੋਵਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਆਪਣੇ ਕਾਰਨਾਮਿਆਂ ਕਾਰਨ ਪਹਿਲਾਂ ਵੀ ਸੁਰਖੀਆਂ ਵਿਚ ਰਹਿੰਦੀ ਹੈ। ਆਪਣੇ ਕਾਰਨਾਮਿਆਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਕਰਦੇ ਹਨ। ਇਹ ਵੀ ਪੜ੍ਹੋ : ਟੁੱਥਪਿਕ ਆਰਟਿਸਟ ਨੇ ਸਿੱਧੂ ਮੂਸੇਵਾਲਾ ਨੂੰ ਵਿਲੱਖਣ ਤਰੀਕੇ ਨਾਲ ਦਿੱਤੀ ਸ਼ਰਧਾਂਜਲੀ


Top News view more...

Latest News view more...

PTC NETWORK