ਪਠਾਨਕੋਟ 'ਚ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ 'ਤੇ ਹੋਇਆ ਇਕ ਗਰਨੇਡ ਧਮਾਕਾ
ਪਠਾਨਕੋਟ - ਪਠਾਨਕੋਟ ਵਿਚ ਇਕ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਕੋਲ ਇਕ ਗਰਨੇਡ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪਠਾਨਕੋਟ ਦੇ ਵਿਚ ਧੀਰਾ ਪੁਲ ਦੇ ਨਜਦੀਕ ਬਣੇ ਤ੍ਰਿਵੇਨੀ ਦੁਆਰ ਦੇ ਨਜਦੀਕ ਗ੍ਰਨੇਡ ਸੁੱਟਿਆ ਗਿਆ ਹੈ।
ਇਸ ਹਮਲੇ ਚ ਕਿਸੇ ਤਰਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਸੀ.ਸੀ.ਟੀ.ਵੀ. ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਪੁਲਿਸ ਨੇ ਪਠਾਨਕੋਟ ਦੇ ਸਾਰੇ ਪੁਲਿਸ ਨਾਕਿਆਂ ਨੂੰ ਅਲਰਟ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਪਠਾਨਕੋਟ ਦੇ ਕਾਠਵਾਲਾ ਪੁਲ ਤੋਂ ਧੀਰਾ ਨੂੰ ਜਾਂਦੇ ਫੌਜ ਦੇ ਤ੍ਰਿਵੇਣੀ ਗੇਟ 'ਤੇ ਮੋਟਰਸਾਈਕਲ ਸਵਾਰਾਂ ਨੇ ਗ੍ਰੇਨੇਡ ਸੁੱਟਿਆ। ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ। ਹਾਲਾਂਕਿ ਗੇਟ 'ਤੇ ਡਿਊਟੀ 'ਤੇ ਤਾਇਨਾਤ ਜਵਾਨ ਕੁਝ ਦੂਰੀ 'ਤੇ ਸਨ। ਇਸ ਲਈ ਕਿਸੇ ਨੂੰ ਸੱਟ ਨਹੀਂ ਲੱਗੀ। ਇੱਥੋਂ ਤੱਕ ਕਿ ਫੌਜੀ ਅਧਿਕਾਰੀ ਵੀ ਇਹ ਨਹੀਂ ਦੱਸ ਸਕੇ ਹਨ ਕਿ ਗ੍ਰੇਨੇਡ ਸੁੱਟਣ ਵਾਲੇ ਬਾਈਕ ਸਵਾਰ ਕਿੱਥੋਂ ਆਏ ਅਤੇ ਕਿੱਥੇ ਗਏ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਐਸਐਸਪੀ ਨੇ ਖੁਦ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। -PTC NewsPunjab | A grenade blast took place near Triveni Gate of an Army camp in Pathankot. Further investigation is underway. CCTVs footage will be probed: SSP Pathankot, Surendra Lamba pic.twitter.com/NsVSQxz0eF — ANI (@ANI) November 22, 2021