ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ
ਅੰਮ੍ਰਿਤਸਰ : ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਸਰਕਾਰ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਤੱਕ 705 ਸ਼ਰਧਾਲੂਆਂ ਦਾ ਵੀਜ਼ਾ ਲੱਗ ਚੁੱਕਾ ਹੈ। ਸਿੱਖ ਸ਼ਰਧਾਲੂਆਂ ਨੇ ਇਸ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ 900 ਸ਼ਰਧਾਲੂਆਂ ਦੇ ਪਾਸਪੋਰਟ ਵਿਚੋਂ 705 ਦਾ ਵੀਜ਼ਾ ਲੱਗ ਚੁੱਕਾ ਹੈ ਤੇ 195 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਹੈ। ਇਸ ਸਬੰਧੀ ਸ਼ਰਧਾਲੂਆਂ ਲਈ ਕੋਰੋਨਾ ਰਿਪੋਰਟ ਲਾਜ਼ਮੀ ਹੈ। ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਕੋਵਿਡ ਨਿਯਮਾਂ ਦੀ ਪਾਲਣਾ ਦੀਆਂ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦਫਤਰ ਵਿੱਚ ਸ਼ਰਧਾਲੂਆਂ ਨੂੰ ਪਾਸਪੋਰਟ ਦਿੱਤੇ ਜਾ ਰਹੇ ਹਨ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਸਿੱਖ ਕੌਮ ਤੋਂ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਣ ਉਤੇ ਪ੍ਰਸੰਨਤਾ ਦਾ ਕੀਤਾ ਪ੍ਰਗਟਾਵਾ। ਜਿਹੜੀ ਸੰਗਤ ਦੇ ਵੀਜ਼ੇ ਨਹੀਂ ਲੱਗੀ ਉਨ੍ਹਾਂ ਨੇ ਨਿਰਾਸ਼ਾ ਜ਼ਾਹਿਰ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਜੱਥੇ ਨਾਲ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਕੈਂਪ ਵੀ ਲਗਾਇਆ ਗਿਆ ਹੈ। ਸਾਰੇ ਜੱਥਾ ਮੈਂਬਰਾਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਹੈ ਲਾਜ਼ਮੀ। ਵਿਸਾਖੀ ਦੇ ਦਿਹਾੜੇ ਨੂੰ ਖਾਲਸਾ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਦਿਨ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਦੇ ਹਨ। ਇਸ ਲਈ ਪਾਸਪੋਰਟ, ਲੋੜੀਂਦੇ ਦਸਤਾਵੇਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਰਹੇ ਹਨ। ਸ਼ਰਧਾਲੂਆਂ ਨੂੰ ਆਪਣਾ ਪਾਸਪੋਰਟ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਜਮ੍ਹਾਂ ਕਰਵਾਉਣੀ ਪਵੇਗੀ। ਜ਼ਿਕਰਯੋਗ ਹੈ ਕਿ ਪ੍ਰਕਿਰਿਆ ਮੁਕੰਮਲ ਤੇ ਦਸਤਾਵੇਜ਼ ਦੀ ਚੈਕਿੰਗ ਹੋਣ ਤੋਂ ਬਾਅਦ ਹੀ ਵੀਜ਼ਾ ਮਨਜ਼ੂਰ ਹੋ ਰਿਹਾ ਹੈ। ਇਹ ਵੀ ਪੜ੍ਹੋ : ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ